Punjab Police: ਮੁਕਤਸਰ 'ਚ ਨਸ਼ਾ ਤਸਕਰ ਦੀ 10 ਲੱਖ ਦੀ ਜਾਇਦਾਦ ਜ਼ਬਤ 
Published : Feb 24, 2024, 7:10 pm IST
Updated : Feb 24, 2024, 7:10 pm IST
SHARE ARTICLE
File Photo
File Photo

ਡੀਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।  

Punjab News: ਮੁਕਤਸਰ ਸਾਹਿਬ - ਪੰਜਾਬ ਦੀ ਮੁਕਤਸਰ ਪੁਲਿਸ ਨੇ ਇੱਕ ਨਸ਼ਾ ਤਸਕਰ ਦੀ 10 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਕੇ ਘਰ ਬਾਹਰ ਨੋਟਿਸ ਚਿਪਕਾਇਆ ਹੈ। ਫਤਿਹ ਸਿੰਘ ਬਰਾੜ ਡੀ.ਐਸ.ਪੀ ਲੰਬੀ ਨੇ ਦੱਸਿਆ ਕਿ ਥਾਣਾ ਲੰਬੀ ਦੇ ਮੁੱਖ ਅਫ਼ਸਰ ਐਸ.ਆਈ ਗੁਰਤੇਜ ਸਿੰਘ ਵੱਲੋਂ ਪਿੰਡ ਤਪਾਖੇੜਾ ਦੇ ਨਸ਼ਾ ਤਸਕਰ ਦੀ ਜਾਇਦਾਦ ਸੀਲ ਕਰ ਦਿੱਤੀ ਗਈ ਹੈ।

ਮੁਲਜ਼ਮ ਜਸ਼ਨਦੀਪ ਸਿੰਘ ਉਰਫ਼ ਜਸ਼ਨ ਪੁੱਤਰ ਬਲਕਾਰ ਸਿੰਘ ਵਾਸੀ ਤਪਾਖੇੜਾ, ਜਿਸ ਖ਼ਿਲਾਫ਼ ਥਾਣਾ ਲੰਬੀ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਸ ਵਿਚ ਵਪਾਰਕ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਜਸ਼ਨਦੀਪ ਸਿੰਘ ਉਰਫ਼ ਜਸ਼ਨ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਜਾਇਦਾਦ ਜਿਸ ਦੀ ਕੁੱਲ ਕੀਮਤ 9 ਲੱਖ 65 ਹਜ਼ਾਰ 600 ਰੁਪਏ ਬਣਦੀ ਹੈ, ਜਿਸ ਨੂੰ ਕੁਰਕ ਕਰਨ ਲਈ ਐਨਡੀਪੀਐਸ ਐਕਟ ਤਹਿਤ ਕੇਸ ਤਿਆਰ ਕਰਕੇ ਸਮਰੱਥ ਅਧਿਕਾਰੀ ਦਿੱਲੀ ਨੂੰ ਭੇਜ ਦਿੱਤਾ ਗਿਆ ਹੈ। ਹੁਕਮ ਮਿਲਣ 'ਤੇ ਉਨ੍ਹਾਂ ਦੀ ਜਾਇਦਾਦ ਦੇ ਬਾਹਰ ਨੋਟਿਸ ਲਗਾ ਦਿੱਤਾ ਗਿਆ, ਜਿਸ 'ਚ ਲਿਖਿਆ ਗਿਆ ਕਿ ਉਹ ਹੁਣ ਜਾਇਦਾਦ ਨਹੀਂ ਵੇਚ ਸਕਣਗੇ। ਡੀਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।  

(For more Punjabi news apart from Punjab News , stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement