ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

By : JUJHAR

Published : Feb 24, 2025, 2:28 pm IST
Updated : Feb 24, 2025, 2:29 pm IST
SHARE ARTICLE
A young man who went to Canada died of a heart attack
A young man who went to Canada died of a heart attack

ਐਡਮਿੰਟਨ ’ਚ ਰਹਿ ਰਿਹਾ ਸੀ ਹਰਮਨਜੋਤ ਸਿੰਘ

ਮੁਕਤਸਰ ਜ਼ਿਲ੍ਹੇ ਦਾ ਰਹਿਣ ਵਾਲੇ 24 ਸਾਲਾ ਹਰਮਨਜੋਤ ਸਿੰਘ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਹਰਮਨਜੋਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ 14 ਮਹੀਨੇ ਪਹਿਲਾਂ ਪਰਿਵਾਰ ਦੀ ਵਿੱਤੀ ਹਾਲਤ ਸੁਧਾਰਨ ਲਈ ਕਰਜ਼ਾ ਲੈ ਕੇ ਕੈਨੇਡਾ ਗਿਆ ਸੀ।

photo

ਹਰਮਨਜੋਤ ਕੈਨੇਡਾ ਦੇ ਐਡਮਿੰਟਨ ਸ਼ਹਿਰ ’ਚ ਰਹਿ ਰਿਹਾ ਸੀ। 21 ਫ਼ਰਵਰੀ ਦੀ ਦੁਪਹਿਰ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਹਰਮਨਜੋਤ ਦੇ ਪਿਤਾ ਗੁਰਸੇਵਕ ਸਿੰਘ ਦਾ ਕਈ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ।

ਹੁਣ ਘਰ ਵਿਚ ਸਿਰਫ਼ ਉਸ ਦੀ ਮਾਂ ਤੇ ਦਾਦੀ ਹੀ ਰਹਿ ਗਈਆਂ ਹਨ। ਪਰਿਵਾਰ ਕੋਲ ਸਿਰਫ਼ ਚਾਰ ਏਕੜ ਜ਼ਮੀਨ ਹੈ। ਬਿਹਤਰ ਭਵਿੱਖ ਦੀ ਉਮੀਦ ’ਚ ਪਰਿਵਾਰ ਨੇ ਕਰਜ਼ਾ ਲੈ ਕੇ ਹਰਮਨਜੋਤ ਨੂੰ ਕੈਨੇਡਾ ਭੇਜਿਆ ਸੀ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ’ਚ ਕੋਈ ਕਮਾਉਣ ਵਾਲਾ ਮੈਂਬਰ ਨਹੀਂ ਬਚਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement