Goindwal Sahib Accident: ਗੋਇੰਦਵਾਲ ਸਾਹਿਬ 'ਚ ਵਾਪਰੇ ਭਿਆਨਕ ਹਾਦਸੇ ਵਿਚ 2 ਨਾਬਾਲਗ ਬੱਚਿਆਂ ਦੀ ਮੌਤ
Published : Feb 24, 2025, 3:20 pm IST
Updated : Feb 24, 2025, 3:20 pm IST
SHARE ARTICLE
Goindwal Sahib Accident News in punjabi
Goindwal Sahib Accident News in punjabi

Goindwal Sahib Accident: ਟਰੱਕ ਤੇ ਮੋਟਰਸਾਈਕਲ ਦੀ ਆਪਸ ਵਿਚ ਹੋਈ ਟੱਕਰ ਕਾਰਨ ਵਾਪਰਿਆ ਹਾਦਸਾ

Goindwal Sahib Accident News in punjabi : ਗੋਇੰਦਵਾਲ ਸਾਹਿਬ ਰੋਡ ’ਤੇ ਨਵਾਂ ਪਿੰਡ ਭੱਠੇ  ਨੇੜੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਥੇ  ਟਰੱਕ ਤੇ ਮੋਟਰਸਾਈਕਲ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਲੜਕਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 14 ਸਾਲਾਂ ਨਿਤੀਸ਼ ਕੁਮਾਰ ਪੁੱਤਰ ਅਮਰਜੀਤ ਅਤੇ 16 ਸਾਲਾ ਰੂਪੇਸ਼ ਕੁਮਾਰ ਪੁੱਤਰ ਸੀਤਾਰਾਮ ਵਾਸੀ ਭਵਾਨੀਪੁਰ ਵਜੋਂ ਹੋਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਨ੍ਹਾਂ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ’ਚ ਰਖਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਲੜਕੇ ਨਵਾਂ ਪਿੰਡ ਭੱਠੇ ਤੋਂ ਭਵਾਨੀਪੁਰ ਵੱਲ ਨੂੰ ਜਾ ਰਹੇ ਸੀ ਤਾਂ ਗੋਇੰਦਵਾਲ ਸਾਹਿਬ ਰੋਡ ’ਤੇ ਨਵਾਂ ਪਿੰਡ ਭੱਠੇ ਨੇੜੇ ਸਾਹਮਣੇ ਤੋਂ ਆਉਂਦੇ ਟਰੱਕ ਨਾਲ ਇਨ੍ਹਾਂ ਦੀ ਟੱਕਰ ਹੋ ਗਈ। ਟਰੱਕ ਡਰਾਈਵਰ ਮੌਕੇ ’ਤੋਂ ਫ਼ਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement