ਸਰਵਨ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਵਿਚ ਕੀਤਾ ਵੱਡਾ ਐਲਾਨ, ''25 ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ ਕਿਸਾਨਾਂ ਦਾ ਜੱਥਾ''
Published : Feb 24, 2025, 11:00 am IST
Updated : Feb 24, 2025, 11:25 am IST
SHARE ARTICLE
Sarwan Singh Pandher press conference
Sarwan Singh Pandher press conference

ਪਹਿਲਾਂ 25 ਫ਼ਰਵਰੀ ਨੂੰ ਦਿੱਲੀ ਰਵਾਨਾ ਹੋਣਾ ਸੀ ਜੱਥਾ

ਅੰਮ੍ਰਿਤਸਰ ਵਿੱਚ ਸਰਵਨ ਸਿੰਘ ਪੰਧੇਰ ਨੇ ਅਹਿਮ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਜੱਥਾ ਹੁਣ 25 ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ। ਪਹਿਲਾਂ ਇਹ ਜੱਥਾ 25 ਫ਼ਰਵਰੀ ਨੂੰ ਰਵਾਨਾ ਹੋਣਾ ਸੀ। ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਵਣ ਸਿੰਘ ਪੰਧੇਰ ਨੇ ਅਪੀਲ ਕੀਤੀ ਹੈ ਕਿ  ਪੰਜਾਬ ਵਿਧਾਨ ਸਭਾ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ 'ਤੇ ਚਰਚਾ ਹੋਣੀ ਚਾਹੀਦੀ ਹੈ।

ਵਿਧਾਨ ਸਭਾ ਵਿਚ ਪੰਜਾਬ ਸਰਕਾਰ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਇਜਲਾਸ ਲੰਬਾ ਹੋਣਾ ਚਾਹੀਦਾ ਹੈ ਤੇ ਸਾਕਾਰਤਮਕ ਬਹਿਸ ਹੋਣੀ ਚਾਹੀਦੀ ਹੈ। 

ਵਿਦੇਸ਼ਾਂ ਤੋਂ ਕੱਢੇ ਗਏ ਨੌਜਵਾਨਾਂ ਬਾਰੇ ਬੋਲਦਿਆਂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਿਹੜੇ ਵੀ ਏਜੰਟ ਇਸ ਲਈ ਜ਼ਿੰਮੇਵਾਰ ਹਨ ਪੰਜਾਬ ਸਰਕਾਰ ਉਨ੍ਹਾਂ ਵਿਰੁਧ ਕਾਰਵਾਈ ਕਰੇ ਤੇ ਇਸ ਗ਼ੈਰ ਕਾਨੂੰਨੀ ਮਨੁੱਖੀ ਤਸਕਰੀ ਖ਼ਿਲਾਫ਼ ਸਖ਼ਤ ਕਾਨੂੰਨ ਲਿਆਂਦਾ ਜਾਵੇ। 

ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੂਬਾ ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ਾ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਫ਼ਿਲਹਾਲ ਸਾਡਾ ਧਿਆਨ ਕੇਂਦਰ ਵੱਲ ਹੈ। ਜੇਕਰ ਕਿਸੇ ਜ਼ਿਲ੍ਹੇ ਵਿੱਚ ਜਬਰੀ ਜ਼ਮੀਨ ਐਕੁਆਇਰ ਕੀਤੀ ਗਈ ਤਾਂ ਅਸੀਂ ਪੰਜਾਬ ਸਰਕਾਰ ਨੂੰ ਮੁਸੀਬਤ ਵਿੱਚ ਪਾਵਾਂਗੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement