ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦੀ ਵੱਡੀ ਕਾਰਵਾਈ, ਪੁਲਿਸ ਮੁਲਾਜ਼ਮ ਲਈ ਰਿਸ਼ਵਤ ਲੈਣ ਵਾਲੇ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ
Published : Feb 24, 2025, 8:11 pm IST
Updated : Feb 24, 2025, 8:11 pm IST
SHARE ARTICLE
Vigilance takes major action against corruption, arrests Harpreet Singh for accepting bribe for police officer
Vigilance takes major action against corruption, arrests Harpreet Singh for accepting bribe for police officer

ਭ੍ਰਿਸ਼ਟਾਚਾਰ ਕੇਸ 'ਚ ਜਾਂਚ ਅਧਿਕਾਰੀ ASI ਜਸਬੀਰ ਸਿੰਘ ਨੂੰ ਵੀ ਕੀਤਾ ਨਾਮਜ਼ਦ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਖਾਤਰ 10000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਇੱਕ ਔਰਤ ਦੁਆਰਾ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਚੀਮਾ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮੱਦਦ ਕਰਨ ਬਦਲੇ ਥਾਣੇਦਾਰ (ਐਸਐਚਓ) ਅਤੇ ਜਾਂਚ ਅਧਿਕਾਰੀ ਜਸਬੀਰ ਸਿੰਘ, ਸਹਾਇਕ ਸਬ ਇੰਸਪੈਕਟਰ (ਏਐਸਆਈ) ਵੱਲੋਂ ਸ਼ਿਕਾਇਤਕਰਤਾ ਤੋਂ 60,000 ਰੁਪਏ ਦੀ ਰਿਸ਼ਵਤ ਮੰਗੀ ਸੀ। ਇਹ ਵੀ ਸਿੱਧ ਹੋਇਆ ਕਿ ਉਕਤ ਮੁਲਜ਼ਮ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ ਉਕਤ ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਤੇ ਏਐਸਆਈ ਜਸਬੀਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7 ਏ ਅਤੇ ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਸਬੰਧਤ ਐਸਐਚਓ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement