ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Published : Feb 24, 2026, 5:31 pm IST
Updated : Feb 24, 2026, 5:31 pm IST
SHARE ARTICLE
SGPC asks for passports from pilgrims going to Pakistan
SGPC asks for passports from pilgrims going to Pakistan

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਜੂਨ ਵਿਚ ਭੇਜਿਆ ਜਾਵੇਗਾ ਜਥਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਜਥਾ ਜੂਨ 2026 ਵਿਚ ਪਾਕਿਸਤਾਨ ਭੇਜਿਆ ਜਾਣਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 5 ਮਾਰਚ 2026 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement