ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ‘SGPC ’ਤੇ ਕਬਜ਼ੇ ਤੋਂ ਸੁਚੇਤ ਰਹਿਣ ਦੀ ਲੋੜ’
Published : Mar 24, 2022, 9:19 pm IST
Updated : Mar 24, 2022, 9:19 pm IST
SHARE ARTICLE
Parkash Singh Badal
Parkash Singh Badal

ਸ਼੍ਰੋਮਣੀ ਅਕਾਲੀ ਦਲ ਦੀਆਂ ਨਜ਼ਰਾਂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਤੇ ਹਨ।


ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀਆਂ ਨਜ਼ਰਾਂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਤੇ ਹਨ। ਇਸ ਦੇ ਚਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਾਪੇਗੰਡਾ ਕਰ ਕੇ ਜਿੱਤੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਲਈ ਕੰਮ ਕੀਤਾ ਹੈ।

Parkash Singh BadalParkash Singh Badal

ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਾਨੂੰ ਐਸਜੀਪੀਸੀ ’ਤੇ ਕਬਜ਼ੇ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਹਨਾਂ ਕਿਹਾ ਕਿ ਦੂਜੀਆਂ ਚੋਣਾਂ ਵਿਚ ਸਿੱਖ ਕਿਸੇ ਵੀ ਬਾਡੀ ਲਈ ਜਾਂ ਕਿਸੇ ਵੀ ਸੰਸਥਾ ਜਾਂ ਪਾਰਟੀ ਨੂੰ ਵੋਟ ਪਾ ਦੇਣ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਕੇਵਲ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਅਤੇ ਪੰਥਕ ਹਿਤੈਸ਼ੀਆਂ ਨੂੰ ਹੀ ਚੁਣਿਆ ਜਾਵੇ। ਉਹਨਾਂ ਕਿਹਾ ਕਿ ਜਿੱਥੇ ਹੁਣ ਕੇਸਰੀ ਨਿਸ਼ਾਨ ਹੈ ਉੱਥੇ ਫਿਰ ਕੇਜਰੀਵਾਲ ਦਾ ਬੋਲਬਾਲਾ ਹੋ ਸਕਦਾ ਹੈ।

Parkash Singh Badal Parkash Singh Badal

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ," ਮੈਂ ਇਸ ਨੂੰ ਇਕ ਵਾਰਨਿੰਗ ਵਾਂਗ ਦੱਸਦਾ ਹਾਂ।" ਉਹਨਾਂ ਕਿਹਾ ਕਿ ਲੋਕ ਝੂਠ ਬੋਲ ਕੇ ਅਤੇ ਝੂਠੀਆਂ ਸੋਹਾਂ ਖਾ ਕੇ ਸਰਕਾਰਾਂ ਬਣਾ ਲੈਂਦੇ ਹਨ, ਲੋਕ ਯਕੀਨ ਕਰ ਲੈਂਦੇ ਹਨ। ਉਹਨਾਂ ਨੇ ਰਾਜ ਸਭਾ ਵਿਚ ਬਾਹਰੀ ਵਿਅਕਤੀਆਂ ਨੂੰ ਭੇਜਣ ’ਤੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ’ਤੇ ਲਿਆ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਇਹ ਸਾਰੀਆਂ ਸੀਟਾਂ ਅਮੀਰ ਜਾਂ ਦਿੱਲੀ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement