ਤ੍ਰਿਪਤ ਬਾਜਵਾ ਵਲੋਂ ਸੂਬੇ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਕੌਮੀ ਪੰਚਾਇਤੀ ਰਾਜ ਦਿਵਸ ਦੀ ਵਧਾਈ
Published : Apr 24, 2020, 6:15 am IST
Updated : Apr 24, 2020, 6:18 am IST
SHARE ARTICLE
File Photo
File Photo

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ, ਬਲਾਕ ਸੰਮਿਤੀਆਂ ਅਤੇ ਜ਼ਿਲਾ ਪ੍ਰੀਸ਼ਦਾਂ

ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ, ਬਲਾਕ ਸੰਮਿਤੀਆਂ ਅਤੇ ਜ਼ਿਲਾ ਪ੍ਰੀਸ਼ਦਾਂ ਨੂੰ ਕੌਮੀ ਪੰਚਾਇਤੀ ਰਾਜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਰਾਜ ਦੀਆਂ ਸਾਰੀਆਂ ਪੰਚਾਇਤੀ ਰਾਜ ਸੰਸਥਾਵਾਂ ਵਲੋਂ ਕੋਰੋਨਾ ਮਹਾਮਾਰੀ ਵਿਰੁਧ ਲੜੀ ਜਾ ਰਹੀ ਜੰਗ ਵਿਚ ਅਗਲੀਆਂ ਸਫ਼ਾਂ ਵਿਚ ਰਹਿ ਕੇ ਲੜਾਈ ਲੜੀ ਜਾ ਰਹੀ ਹੈ।

ਸ੍ਰੀ ਬਾਜਵਾ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਜਿਥੇ ਪਿੰਡਾਂ ਦੇ ਬਹੁਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ ਉੱਤੇ ਹਰ ਕੁਦਰਤੀ ਆਫ਼ਤ ਸਮੇਂ ਵੀ ਨਾ ਸਿਰਫ਼ ਪੇਂਡੂ ਬਲਕਿ ਸ਼ਹਿਰੀ ਖੇਤਰ ਦੇ ਲੋਕਾਂ ਦੇ ਬਚਾਅ ਅਤੇ ਮਦਦ ਲਈ ਵੀ ਹਮੇਸ਼ਾ ਅੱਗੇ ਆਉਂਦੀਆਂ ਰਹੀਆਂ ਹਨ। ਅਜੋਕੀ ਕਰੋਨਾ ਮਹਾਮਾਰੀ ਦੇ ਭਿਅੰਕਰ ਦੌਰ ਵਿਚ ਵੀ ਪੰਜਾਬ ਦੇ ਪੇਂਡੂ ਖੇਤਰ ਦਾ ਵੱਡੇ ਤੌਰ ਉੱਤੇ ਬਚੇ ਰਹਿਣਾ ਪੰਚਾਇਤਾਂ ਵਲੋਂ ਅਪਣੇ-ਅਪਣੇ ਪਿੰਡਾਂ ਵਿਚ ਵਰਤੀ ਗਈ ਸਖ਼ਤ ਚੌਕਸੀ ਕਾਰਨ ਹੀ ਸੰਭਵ ਹੋਇਆ ਹੈ।

File photoFile photo

ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਗਰੀਬ ਪਰਵਾਰਾਂ ਖਾਸ ਕਰ ਦਿਹਾੜੀਦਾਰ ਕਾਮਿਆਂ ਦੇ ਪਰਿਵਾਰਾਂ ਲਈ ਰਾਸ਼ਨ ਅਤੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕਰ ਕੇ ਕਿਸੇ ਵਿਅਕਤੀ ਜਾਂ ਜਾਨਵਰ ਨੂੰ ਭੁੱਖਾ ਨਹੀਂ ਰਹਿਣ ਦਿਤਾ। ਸ੍ਰੀ ਬਾਜਵਾ ਨੇ ਕਿਹਾ ਕਿ ਸੂਬੇ ਵਿਚ ਚਲ ਰਹੀ ਕਣਕ ਦੀ ਵਾਢੀ ਅਤੇ ਮੰਡੀਕਰਨ ਦੌਰਾਨ ਕਾਮਿਆਂ ਨੂੰ ਕਰੋਨਾ ਦੀ ਲਾਗ ਤੋਂ ਬਚਾਉਣ ਲਈ ਪੰਚਾਇਤੀ ਰਾਜ ਸੰਸਥਾਵਾਂ ਵਲੋਂ ਹਰ ਪਿੰਡ ਅਤੇ ਹਰ ਮੰਡੀ ਵਿਚ ਲੋਕਾਂ ਨੂੰ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਤ ਕਰਨ ਲਈ ਵੱਡ-ਅਕਾਰੀ ਪੋਸਟਰ ਲਾਏ ਗਏ ਹਨ।

ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਬਣਾਏ ਗਏ ਸਵੈ ਸਹਾਇਤਾ ਗਰੁੱਪਾਂ ਵਲੋਂ ਹੁਣ ਤਕ ਚਾਰ ਲੱਖ ਮਾਸਕ ਅਤੇ ਸਾਢੇ ਤਿੰਨ ਹਜ਼ਾਰ ਦੇ ਕਰੀਬ ਸੁਰੱਖਿਆ ਐਪਰਨ ਬਣਾ ਕੇ ਸਿਹਤ ਵਿਭਾਗ ਨੂੰ ਦਿਤੇ ਗਏ ਹਨ।
ਪੰਚਾਇਤ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬਾ ਸਰਕਾਰ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਅਤੇ ਤਕੜਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸੇ ਹੀ ਕੋਸ਼ਿਸ਼ ਸਦਕਾ ਪੰਚਾÂਤੀ ਰਾਜ ਸੰਸਥਾਵਾਂ ਵਿਚ ਹਰ ਪੱਧਰ ਉੱਤੇ ਔਰਤਾਂ ਲਈ 50 ਫ਼ੀ ਸਦੀ ਰਾਖਵਾਂਕਰਨ ਕੀਤਾ ਗਿਆ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement