ਕਰਫਿਊ ਦੌਰਾਨ ਲੋਕਾਂ ਤੱਕ ਜ਼ਰੂਰੀ ਸੇਵਾਵਾਂ ਪਹੁੰਚਾਉਣੀਆਂ ਯਕੀਨੀ ਬਣਾ ਰਿਹਾ ਹੈ ਵੇਰਕਾ
Published : Apr 24, 2020, 5:14 pm IST
Updated : Apr 24, 2020, 5:15 pm IST
SHARE ARTICLE
file photo
file photo

ਭਾਰਤ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਵੱਲੋਂ ਮਿਲਕਫੈਡ ਦੇ ਬਰਾਂਡ ਵੇਰਕਾ ਨੂੰ ਕਰਫਿਊ/ਲੌਕਡਾਊਨ ਦੌਰਾਨ ਲੋਕਾਂ ਤੱਕ ਜ਼ਰੂਰੀ ਡੇਅਰੀ................

ਪੰਜਾਬ: ਭਾਰਤ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਵੱਲੋਂ ਮਿਲਕਫੈਡ ਦੇ ਬਰਾਂਡ ਵੇਰਕਾ ਨੂੰ ਕਰਫਿਊ/ਲੌਕਡਾਊਨ ਦੌਰਾਨ ਲੋਕਾਂ ਤੱਕ ਜ਼ਰੂਰੀ ਡੇਅਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਦੇਸ਼ ਦੇ ਸਿਖਰਲੇ ਡੇਅਰੀ ਬਰਾਂਡਾਂ ਵਿੱਚ ਸ਼ਾਮਲ ਕੀਤਾ ਗਿਆ ਹੈ।

PhotoPhoto

ਕੇਂਦਰ ਸਰਕਾਰ ਦੇ ਇਸ ਵਿਭਾਗ ਵੱਲੋਂ ਵੇਰਕਾ ਸਮੇਤ ਚੁਣੇ ਚਾਰ ਡੇਅਰੀ ਬਰਾਂਡਾਂ ਦਾ ਧੰਨਵਾਦ ਕੀਤਾ ਗਿਆ ਹੈ ਕਿ ਉਹ ਇਸ ਔਖੇ ਵੇਲੇ ਲੋਕਾਂ ਨੂੰ ਡੇਅਰੀ ਉਤਪਾਦ ਮੁਹੱਈਆ ਕਰਵਾ ਰਹੇ ਹਨ।

Verka Milk Plant Mohaliphoto

ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵੇਰਕਾ ਦੇ ਇਸ ਪ੍ਰਾਪਤੀ ਲਈ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੱਤੀ ਹੈ।

PhotoPhoto

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਕੋਵਿਡ-19 ਸੰਕਟ ਦੌਰਾਨ ਲਗਾਏ ਕਰਫਿਊ/ਲੌਕਡਾਊਨ ਦੌਰਾਨ ਵੇਰਕਾ ਵੱਲੋਂ ਦੁੱਧ ਉਤਪਾਦਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਣਾ ਯਕੀਨੀ ਬਣਾਇਆ ਜਾ ਰਿਹਾ ਹੈ।

Verkaphoto

ਵੇਰਕਾ ਵੱਲੋਂ ਜਿੱਥੇ ਲੋਕਾਂ ਤੱਕ ਡੇਅਰੀ ਉਤਪਾਦ ਪਹੁੰਚਾਏ ਜਾ ਰਹੇ ਹਨ ਉਥੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਜਾਰੀ ਸਿਹਤ ਸਲਾਹਕਾਰੀਆਂ ਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਸਾਫ ਸਫਾਈ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਵੇਰਕਾ ਦੇ ਹਰ ਮੁਲਾਜ਼ਮ ਉਤੇ ਮਾਣ ਹੈ ਜਿਹੜੇ ਇਸ ਔਖੀ ਘੜੀ ਵਿੱਚ ਆਪਣੀ ਸਖਤ ਮਿਹਨਤ ਨਾਲ ਸੂਬਾ ਵਾਸੀਆਂ ਨੂੰ ਰਾਹਤ ਦੇ ਰਹੇ ਹਨ। ਮਿਲਕਫੈਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਵੀ ਇਸ ਪ੍ਰਾਪਤੀ ਲਈ ਸਾਰੇ ਮੁਲਾਜ਼ਮਾਂ ਦਾ ਧੰਨਾਵਾਦ ਕਰਦਿਆਂ ਮੁਬਾਰਕਬਾਦ ਦਿੱਤੀ।

ਉਨ੍ਹਾਂ ਇਹ ਵੀ ਦੱਸਿਆ ਕਿ ਮਿਲਕਫੈਡ ਵੱਲੋਂ ਆਪਣੀ ਬਣਦੀ ਡਿਊਟੀ ਨਿਭਾਉਣ ਤੋਂ ਇਲਾਵਾ 20.34 ਲੱਖ ਰੁਪਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਵੀ ਪਾ ਕੇ ਤੁਸ਼ ਜਿਹਾ ਯੋਗਦਾਨ ਪਾਇਆ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement