ਹੁਣ ਬਾਦਲ ਪਰਿਵਾਰ ਰਾਹੀਂ ਕੈਪਟਨ ਸਰਕਾਰ ਖਿਲਾਫ਼ ਤੇਜ਼ ਹੋਏ ਨਵਜੋਤ ਸਿੱਧੂ ਦੇ ਬਗ਼ਾਵਤੀ ਸੁਰ
Published : Apr 24, 2021, 2:29 pm IST
Updated : Apr 24, 2021, 2:29 pm IST
SHARE ARTICLE
Navjot Sidhu
Navjot Sidhu

'ਅਹਿਮ ਕੇਸ ਨੂੰ ਠੰਢੇ ਬਸਤੇ 'ਚ ਪਾਉਣ ਲਈ ਕੌਣ ਜ਼ਿੰਮੇਵਾਰ?'

ਚੰਡੀਗੜ੍ਹ : ਬੇਅਦਬੀ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਲਗਾਤਾਰ ਸਰਕਾਰ 'ਤੇ ਤੰਜ਼ ਕੱਸਦੇ ਆ ਰਹੇ ਹਨ। ਪੰਜਾਬ ਸਰਕਾਰ ਖ਼ਿਲਾਫ਼ ਲਗਾਤਾਰ ਗੁੱਸੇ ਵਾਲਾ ਰੁੱਖ ਅਖ਼ਤਿਆਰ ਕਰੀ ਬੈਠੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਆਪਣੀ ਗੱਲ ਰੱਖੀ ਹੈ ਤੇ ਬਾਦਲ ਪਰਿਵਾਰ ਰਾਂਹੀ ਕੈਪਟਨ ਸਰਕਾਰ ਨੂੰ ਕਰੜੇ ਹੱਥੀ ਲਿਆ ਹੈ। ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਕਿ ਜੇ ਚਾਰਜਸ਼ੀਟ ਵਿਚ ਪ੍ਰਕਾਸ਼ ਸਿੰਘ ਤੇ ਸੁਖਬੀਰ ਬਾਦਲ ਦੇ ਨਾਮ ਆਉਣ ਤੋਂ ਦੋ ਸਾਲ ਬਾਅਦ ਵੀ ਉਨ੍ਹਾਂ ਖ਼ਿਲਾਫ਼ ਚਲਾਨ ਪੇਸ਼ ਨਹੀਂ ਹੋਇਆ ਅਤੇ ਨਾ ਹੀ ਉਨ੍ਹਾਂ ਦਾ ਨਾਮ ਐੱਫ. ਆਈ. ਆਰ ’ਚ ਪਾਇਆ ਗਿਆ ਤਾਂ ਸਾਨੂੰ ਇਨਸਾਫ਼ ਕਿਵੇਂ ਮਿਲੇਗਾ ? ਇਨ੍ਹਾਂ ਦੋਹਾਂ ਵਿਰੁੱਧ ਸਬੂਤ ਅਦਾਲਤ ਸਾਹਮਣੇ ਕਿਉਂ ਪੇਸ਼ ਨਹੀਂ ਕੀਤੇ ਗਏ ? ਪੰਜਾਬ ਦੇ ਸਭ ਤੋਂ ਅਹਿਮ ਇਸ ਕੇਸ ਨੂੰ ਠੰਢੇ ਬਸਤੇ ’ਚ ਪਾਉਣ ਅਤੇ ਲੀਹੋਂ ਲਾਹੁਣ ਲਈ ਕੌਣ ਜ਼ਿੰਮੇਵਾਰ ਹੈ ?

Photo

ਦੱਸ ਦਈਏ ਕਿ ਇਸ ਤੋਂ ਪਹਿਲਾਂ ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਲੈ ਕੇ ਸਵਾਲ ਚੁੱਕੇ ਸਨ। ਸਿੱਧੂ ਨੇ ਸਵਾਲ ਕਰਦਿਆਂ ਕਿਹਾ ਸੀ ਕਿ ਕੀ ਗ੍ਰਹਿ ਮੰਤਰੀ ਲਈ ਬੇਅਦਬੀ ਦਾ ਮਾਮਲਾ ਸਭ ਤੋਂ ਅਹਿਮ ਨਹੀਂ ਸੀ। ਨਵਜੋਤ ਸਿੱਧੂ ਨੇ ਟਵੀਟ ਕੀਤਾ, ‘ਕੀ ਗ੍ਰਹਿ ਮੰਤਰੀ ਲਈ ਬੇਅਦਬੀ ਕੇਸ ਸਭ ਤੋਂ ਅਹਿਮ ਨਹੀਂ ਸੀ ? ਆਪਣੀ ਜ਼ਿੰਮੇਵਾਰੀ ਕਿਸੇ ਸਿਰ ਮੜ੍ਹਨੀ ਤੇ ਕੇਵਲ ਐਡਵੋਕੇਟ ਜਨਰਲ ਨੂੰ ਹੀ ਬਲੀ ਦਾ ਬੱਕਰਾ ਬਣਾਉਣ ਦਾ ਮਤਲਬ ਹੈ ਨਜ਼ਰਸਾਨੀ ਦਾ ਕੰਟਰੋਲ ਕਾਰਜਕਾਰੀ ਅਥਾਰਟੀ ਦੇ ਹੱਥਾਂ 'ਚ ਨਹੀਂ ਹੈ... ਫਿਰ ਏਜੀ ਦੀ ਲਗਾਮ ਕਿਸ ਦੇ ਹੱਥ ਹੈ? ਜ਼ਿੰਮੇਵਾਰੀਆਂ ਤੋਂ ਭੱਜਣ ਦੀ ਇਸ ਖੇਡ ਵਿਚ ਲੀਗਲ ਟੀਮ ਦੇ ਮੈਂਬਰ ਤਾਂ ਮਹਿਜ ਪਿਆਦੇ ਹਨ।

Photo

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਤੋਂ ਕਾਂਗਰਸ ਨੂੰ ਵੀ ਹਟਾ ਦਿੱਤਾ ਹੈ ਤੇ ਪਿਛਲੇ ਕੁੱਝ ਦਿਨਾਂ ਤੋਂ ਨਵਜੋਤ ਸਿੱਧੂ ਕਾਫ਼ੀ ਚਰਚਾ ਵਿਚ ਹਨ ਕਿਉਂਕਿ ਉਹ ਹੁਣ ਬੇਅਦਬੀ ਮਾਮਲੇ ਨੂੰ ਲੈ ਕੇ ਕਾਫ਼ੀ ਐਕਟਿਵ ਹੋ ਗਏ ਹਨ ਉਹ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ 'ਤੇ ਟਵੀਟ ਕਰਦੇ ਰਹਿੰਦੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement