ਨੌਦੀਪ ਕੌਰ ਦੇ ਮਾਮਲੇ ਦਾ ਹੋਇਆ ਨਿਬੇੜਾ
Published : Apr 24, 2021, 11:39 am IST
Updated : Apr 24, 2021, 11:39 am IST
SHARE ARTICLE
Nodeep Kaur
Nodeep Kaur

ਉਸ ਨੂੰ ਬੇਵਜ੍ਹਾ ਮਾਮਲੇ ਵਿਚ ਫਸਾਇਆ ਗਿਆ ਤੇ ਪੁਲਿਸ ਨੇ ਨਾਜਾਇਜ਼ ਹਿਰਾਸਤ ਵਿਚ ਰਖਿਆ ਅਤੇ ਇਸ ਦੌਰਾਨ ਉਸ ਨੂੁੰ ਤਸੀਹੇ ਵੀ ਦਿਤੇ ਗਏ। 

ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ): ਮਜ਼ਦੂਰਾਂ ਦੀ ਭਲਾਈ ਲਈ ਕੰਮ ਕਰਦੀ ਸਮਾਜਕ ਕਾਰਕੁੰਨ ਨੌਦੀਪ ਕੌਰ ਨੂੰ ਦਿੱਲੀ ਵਿਖੇ ਕਿਸਾਨ ਮੋਰਚੇ ਵਿਚ ਸ਼ਾਮਲ ਹੋਣ ਉਪਰੰਤ ਕੁੰਡਲੀ ਬਾਰਡਰ ’ਤੇ ਮਜ਼ਦੂਰਾਂ ਦੀ ਤਨਖ਼ਾਹ ਦਿਵਾਉਣ ਵੇਲੇ ਹੋਈ ਹਿੰਸਾ ਦੇ ਮਾਮਲੇ ਵਿਚ ਪੁਲਿਸ ਵਲੋਂ ਹਿਰਾਸਤ ਵਿਚ ਲੈ ਕੇ ਤਸੀਹੇ ਦੇਣ ਦੇ ਮਾਮਲੇ ਵਿਚ ਆਪੇ ਲਏ ਨੋਟਿਸ ਦਾ ਹਾਈ ਕੋਰਟ ਵਲੋਂ ਅੱਜ ਨਿਬੇੜਾ ਕਰ ਦਿਤਾ ਗਿਆ। ਨੌਦੀਪ ਕੌਰ ਨੇ ਦੋਸ਼ ਲਗਾਇਆ ਸੀ ਕਿ ਉਸ ਨੂੰ ਬੇਵਜ੍ਹਾ ਮਾਮਲੇ ਵਿਚ ਫਸਾਇਆ ਗਿਆ ਤੇ ਪੁਲਿਸ ਨੇ ਨਾਜਾਇਜ਼ ਹਿਰਾਸਤ ਵਿਚ ਰਖਿਆ ਅਤੇ ਇਸ ਦੌਰਾਨ ਉਸ ਨੂੁੰ ਤਸੀਹੇ ਵੀ ਦਿਤੇ ਗਏ। 

nodeep kaurnodeep kaur

ਨੌਦੀਪ ਕੌਰ ਦੇ ਇਸ ਬਾਰੇ ਖ਼ਬਰਾਂ ਪ੍ਰਕਾਸ਼ਤ ਹੋਣ ’ਤੇ ਹਾਈ ਕੋਰਟ ਨੇ ਆਪੇ ਨੋਟਿਸ ਲਿਆ ਸੀ ਤੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਸੀ। ਹੁਣ ਨੌਦੀਪ ਕੌਰ ਨੂੰ ਜ਼ਮਾਨਤ ਵੀ ਮਿਲ ਚੁੱਕੀ ਹੈ ਅਤੇ ਹਰਿਆਣਾ ਸਰਕਾਰ ਵਲੋਂ ਇਸ ਮਾਮਲੇ ਵਿਚ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣੂੰ ਕਰਵਾ ਦਿੱਤਾ ਹੈ ਜਿਸ ’ਤੇ ਹਾਈ ਕੋਰਟ ਨੇ ਇਸ ਮਾਮਲੇ ਦਾ ਨਿਬੇੜਾ ਕਰ ਦਿਤਾ ਹੈ। ਨੌਦੀਪ ਕੌਰ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਕਾਨੂੰਨ ਮੁਤਾਬਕ ਅਪਣੀ ਸਮੱਸਿਆ ਦਾ ਹੱਲ ਕਢਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement