ਸਹੀ ਤਰੀਕੇ ਨਾਲ ਮਾਸਕ ਨਾ ਪਹਿਨਣ ਵਾਲਿਆਂ ਖਿਲਾਫ਼ ਹਾਈਕੋਰਟ ਹੋਈ ਸਖ਼ਤ, ਹੋਵੇਗਾ ਚਲਾਨ  
Published : Apr 24, 2021, 1:29 pm IST
Updated : Apr 24, 2021, 1:48 pm IST
SHARE ARTICLE
File Photo
File Photo

ਮਾਸਕ ਨੂੰ ਨੱਕ ਤੋਂ ਹੇਠਾਂ ਪਹਿਨਣ ਵਾਲਿਆਂ ਨੂੰ ਬਗੈਰ ਮਾਸਕ ਦੇ ਮੰਨਦੇ ਹੋਏ ਸਖ਼ਤੀ ਨਾਲ ਉਨ੍ਹਾਂ ਦੇ ਚਲਾਨ ਕੱਟੇ ਜਾਣ।

ਚੰਡੀਗੜ੍ਹ : ਦਿਨੋ-ਦਿਨ ਵੱਧ ਰਹੇ ਕੋਰੋਨਾ ਕੇਸਾਂ ਨੂੰ ਦੇਖਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਾਸਕ ਪਹਿਨਣ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਵਿਅਕਤੀ ਮਾਸਕ ਪਾ ਕੇ ਆਪਣੇ ਮੂੰਹ ਜਾਂ ਨੱਕ ਨੂੰ ਖੁੱਲ੍ਹਾ ਛੱਡਦੇ ਹਨ। ਉਨ੍ਹਾਂ ਖ਼ਿਲਾਫ਼ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਹੁਕਮ ਜਾਰੀ ਕੀਤੇ ਹਨ ਕਿ ਮਾਸਕ ਨੂੰ ਨੱਕ ਤੋਂ ਹੇਠਾਂ ਪਹਿਨਣ ਵਾਲਿਆਂ ਨੂੰ ਬਗੈਰ ਮਾਸਕ ਦੇ ਮੰਨਦੇ ਹੋਏ ਸਖ਼ਤੀ ਨਾਲ ਉਨ੍ਹਾਂ ਦੇ ਚਲਾਨ ਕੱਟੇ ਜਾਣ।

Punjab Haryana High Court Punjab Haryana High Court

ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਿਹਤ ਅਧਿਕਾਰੀਆਂ ਨੂੰ ਲੋਕਾਂ ਨੂੰ ਮਾਸਕ ਪਾਉਣਾ ਯਕੀਨੀ ਕਰਨ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਸਾਫ਼ ਕੀਤਾ ਹੈ ਕਿ ਜਨਤਕ ਅਤੇ ਨਿੱਜੀ ਸੰਸਥਾਵਾਂ ਦੇ ਮੁਖੀ ਆਪਣੇ ਮੁਲਾਜ਼ਮਾਂ ਨੂੰ ਉਚਿਤ ਤਰੀਕੇ ਨਾਲ ਮਾਸਕ ਪਹਿਨਣ ਲਈ ਜਾਗਰੂਕ ਕਰਨ। ਲਾਪਰਵਾਹੀ ਅਤੇ ਖਾਨਾਪੂਰਤੀ ਲਈ ਮਾਸਕ ਪਾ ਕੇ ਮੂੰਹ ਅਤੇ ਨੱਕ ਖੁੱਲ੍ਹਾ ਰੱਖਣ ਵਾਲਿਆਂ ਲਈ ਕਾਰਵਾਈ ਦੇ ਹੁਕਮ ਅਦਾਲਤ ਨੇ ਦਿੱਤੇ ਹਨ।

Photo

ਗੌਰਤਲਾਬ ਹੈ ਕਿ ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ 'ਚ ਕੋਰੋਨਾ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ 'ਚ ਆਕਸੀਜਨ ਦੀ ਕਮੀ ਕਾਰਨ ਵੱਡੀ ਗਿਣਤੀ 'ਚ ਮਰੀਜ਼ਾਂ ਦੀਆਂ ਜਾਨਾਂ ਜਾ ਰਹੀਆਂ ਹਨ। ਅਜਿਹੇ ਹਾਲਾਤ 'ਚ ਜੇਕਰ ਕੋਰੋਨਾ ਬੀਮਾਰੀ ਨੂੰ ਲੋਕ ਹਲਕੇ 'ਚ ਲੈਣਗੇ ਤਾਂ ਆਉਣ ਵਾਲੇ ਦਿਨਾਂ 'ਚ ਹਾਲਾਤ ਹੋਰ ਵੀ ਖ਼ਰਾਬ ਹੋਣ ਦੀ ਸੰਭਾਵਨਾ ਹੈ। ਇਸ ਲਈ ਲੋਕਾਂ ਨੂੰ ਆਪਣਾ ਅਤੇ ਆਪਣਿਆਂ ਦਾ ਬਚਾਅ ਕਰਦੇ ਹੋਏ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement