ਭਲਕੇ ਦੋ ਦਿਨਾਂ ਦੌਰੇ 'ਤੇ ਦਿੱਲੀ ਜਾਣਗੇ ਭਗਵੰਤ ਮਾਨ, ਸਕੂਲਾਂ 'ਤੇ ਹਸਪਤਾਲਾਂ ਦਾ ਕਰਨਗੇ ਦੌਰਾ 
Published : Apr 24, 2022, 5:50 pm IST
Updated : Apr 24, 2022, 5:55 pm IST
SHARE ARTICLE
Bhagwant Mann
Bhagwant Mann

ਬੀਤੇ ਦਿਨੀਂ ਮੁੱਖ ਮੰਤਰੀ 18 ਅਪ੍ਰੈਲ ਨੂੰ ਦਿੱਲੀ ਦੌਰੇ ’ਤੇ ਜਾਣ ਵਾਲੇ ਸਨ ਪਰ ਉਨ੍ਹਾਂ ਦਾ ਇਹ ਦੌਰਾ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।

 

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦਿੱਲੀ ਦੌਰੇ ’ਤੇ ਜਾ ਰਹੇ ਹਨ। ਦਿੱਲੀ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਸੂਤਰਾਂ ਅਨੁਸਾਰ ਮੁੱਖ ਮੰਤਰੀ ਦਿੱਲੀ ਦੇ ਇਕ ਹਸਪਤਾਲ ਦਾ ਦੌਰਾ ਵੀ ਕਰਨਗੇ।  
ਸੂਤਰਾਂ ਅਨੁਸਾਰ ਸੀ. ਐੱਮ. ਭਗਵੰਤ ਮਾਨ ਦੇ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿਹਤ ਮੰਤਰੀ ਵਿਜੇ ਸਿੰਗਲਾ ਵੀ ਦਿੱਲੀ ਦੌਰੇ 'ਤੇ ਜਾ ਸਕਦੇ ਹਨ।

CM Bhagwant MannCM Bhagwant Mann

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਇਹ ਦੌਰਾ ਦਿੱਲੀ ਦੀ ਤਰਜ਼ 'ਤੇ ਪੰਜਾਬ ਦੇ ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਨੂੰ ਸੁਧਾਰਨ ਲਈ ਕੀਤਾ ਜਾਣਾ ਹੈ। ਪੰਜਾਬ ਦੇ ਸਕੂਲ ਤੇ ਹਸਪਤਾਲ ਵੀ ਦਿੱਲੀ ਵਾਂਗ ਬਿਹਤਰ ਬਣਾਏ ਜਾਣਗੇ। ਦੱਸ ਦਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ 18 ਅਪ੍ਰੈਲ ਨੂੰ ਦਿੱਲੀ ਦੌਰੇ ’ਤੇ ਜਾਣ ਵਾਲੇ ਸਨ ਪਰ ਉਨ੍ਹਾਂ ਦਾ ਇਹ ਦੌਰਾ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਇਹ ਦੌਰਾ ਕਿਸੇ ਨਿੱਜੀ ਕਾਰਨਾਂ ਕਰਕੇ ਮੁਲਤਵੀ ਹੋਇਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement