ਵੱਡੀ ਖ਼ਬਰ: PM ਮੋਦੀ ਦੀ ਰੈਲੀ ਵਾਲੀ ਥਾਂ ਤੋਂ 12 ਕਿਲੋਮੀਟਰ ਦੂਰ ਧਮਾਕਾ
Published : Apr 24, 2022, 9:44 am IST
Updated : Apr 24, 2022, 9:44 am IST
SHARE ARTICLE
photo
photo

ਧਾਰਾ 370 ਹਟਾਉਣ ਤੋਂ ਬਾਅਦ ਪਹਿਲੀ ਵਾਰ ਜਾ ਰਹੇ ਹਨ ਪ੍ਰਧਾਨ ਮੰਤਰੀ

 

 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾ ਰਹੇ ਹਨ। ਉਨ੍ਹਾਂ ਦੀ ਰੈਲੀ ਵਾਲੀ ਥਾਂ ਤੋਂ 12 ਕਿਲੋਮੀਟਰ ਦੂਰ ਇੱਕ ਮੈਦਾਨ ਵਿੱਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਹ ਧਮਾਕਾ ਜੰਮੂ ਜ਼ਿਲ੍ਹੇ ਦੇ ਲੱਲੀਆਣਾ ਪਿੰਡ ਵਿੱਚ ਹੋਇਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਧਮਾਕੇ ਦੀ ਕਿਸਮ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ, "ਇਹ ਅੱਤਵਾਦ ਨਾਲ ਸਬੰਧਤ ਨਹੀਂ ਜਾਪਦਾ ਹੈ। ਵਿਸਤ੍ਰਿਤ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

 

PM Modi
PM Modi

 

ਜਾਣਕਾਰੀ ਮੁਤਾਬਕ ਪਿੰਡ ਬਿਸ਼ਨਾ ਦੇ ਪ੍ਰਤਾਪ ਸਿੰਘ ਪੁਰਾ ਲੱਲੀਆਣਾ 'ਚ ਐਤਵਾਰ ਤੜਕੇ ਕਰੀਬ 4.25 ਵਜੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਧਮਾਕੇ ਦੀ ਆਵਾਜ਼ ਸੁਣ ਕੇ ਆਸਪਾਸ ਰਹਿਣ ਵਾਲੇ ਲੋਕ ਘਰਾਂ ਤੋਂ ਬਾਹਰ ਆ ਗਏ ਤੇ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ। ਸ਼ੱਕੀ ਧਮਾਕੇ ਦੀ ਆਵਾਜ਼ ਇੰਨੀ ਜ਼ੋਰਦਾਰ ਸੀ ਕਿ ਆਸ-ਪਾਸ ਰਹਿੰਦੇ ਲੋਕਾਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ।

 

PHOTOPHOTO

ਸੀਨੀਅਰ ਪੁਲਿਸ ਅਧਿਕਾਰੀਆਂ ਮੁਤਾਬਕ ਧਮਾਕਾ ਖੇਤਾਂ ਦੇ ਵਿਚਕਾਰ ਹੋਇਆ। ਇਸ ਧਮਾਕੇ ਤੋਂ ਬਾਅਦ ਜ਼ਮੀਨ 'ਚ ਡੂੰਘਾ ਟੋਆ ਬਣ ਗਿਆ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਫਿਲਹਾਲ ਇਹ ਸ਼ੱਕੀ ਧਮਾਕਾ ਕਿਵੇਂ ਹੋਇਆ, ਇਸ ਦੀ ਜਾਂਚ ਕੀਤੀ ਜਾਵੇਗੀ।

ਉਧਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਧਮਾਕਾ ਵੀ ਉਲਕਾ ਦੇ ਡਿੱਗਣ ਕਾਰਨ ਹੋਇਆ ਹੈ। ਹਾਲਾਂਕਿ ਪੂਰੇ ਇਲਾਕੇ 'ਚ ਸੁਰੱਖਿਆ ਵਿਵਸਥਾ ਨੂੰ ਹੋਰ ਚੌਕਸ ਕਰ ਦਿੱਤਾ ਗਿਆ ਹੈ। ਅੱਜ ਤੋਂ ਪ੍ਰਧਾਨ ਮੰਤਰੀ ਪੱਲੀ ਪਿੰਡ 'ਚ ਰਾਸ਼ਟਰੀ ਪੰਚਾਇਤ ਦਿਵਸ ਦੇ ਮੌਕੇ 'ਤੇ ਦੇਸ਼ ਦੀਆਂ ਸਾਰੀਆਂ ਪੰਚਾਇਤਾਂ ਨੂੰ ਵਰਚੁਅਲ ਤਰੀਕੇ ਨਾਲ ਸੰਬੋਧਿਤ ਕਰਨਗੇ। ਅਜਿਹੇ 'ਚ ਰੈਲੀ ਵਾਲੀ ਥਾਂ ਤੇ ਆਸ-ਪਾਸ ਦੇ ਸਥਾਨਾਂ 'ਤੇ ਪਹਿਲਾਂ ਹੀ ਸੁਰੱਖਿਆ ਪ੍ਰਬੰਧ ਹੋਰ ਵਧਾ ਦਿੱਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement