ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
Published : Apr 24, 2022, 12:21 pm IST
Updated : Apr 24, 2022, 12:21 pm IST
SHARE ARTICLE
Photo
Photo

ਪੰਜਾਬ ਪੁਲਿਸ ਵਿੱਚ ਨੌਕਰੀ ਕਰਨਾ ਚਾਹੁੰਦਾ ਸੀ ਮ੍ਰਿਤਕ ਨੌਜਵਾਨ

 

ਤਰਨਤਾਰਨ : ਪੰਜਾਬ ਵਿੱਚ ਸਰਕਾਰ ਬਦਲ ਗਈ ਪਰ ਨਸ਼ਾ ਅੱਜ ਵੀ ਨੌਜਵਾਨਾਂ ਦੀ ਨੀਂਦ ਹਰਾਮ ਕਰ ਰਿਹਾ ਹੈ। ਪੰਜਾਬ ਪੁਲਿਸ ਵਿੱਚ ਨੌਕਰੀ ਦੀ ਇੱਛਾ ਰੱਖਣ ਵਾਲੇ 25 ਸਾਲਾ ਨੌਜਵਾਨ ਦੀ ਨਸ਼ੇ ਨੇ ਜਾਨ ਲੈ ਲਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਨੇ  ਆਪਣੀ ਬਾਂਹ ਤੇ ਟੀਕਾ ਲਗਾਇਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Drug traffickingDrug 

 

ਘਟਨਾ ਤਰਨਤਾਰਨ ਦੇ ਹਲਕਾ ਪੱਟੀ ਦੇ ਪਿੰਡ ਬ੍ਰਾਹਮਣੀਵਾਲਾ ਦੀ ਹੈ। ਸ਼ਨੀਵਾਰ ਦੁਪਹਿਰ ਪਿੰਡ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਸਕੂਲ ਨੇੜੇ 25 ਸਾਲਾ ਗੁਰਪ੍ਰਤਾਪ ਸਿੰਘ ਉਰਫ਼ ਭੋਲਾ ਦੀ ਲਾਸ਼ ਮਿਲੀ। ਉਹ ਬੇਹੋਸ਼ ਸੀ, ਪਰ ਉਸ ਦਾ ਸਰੀਰ ਅਜੇ ਵੀ ਜਿਉਂਦਾ ਸੀ। ਤੁਰੰਤ ਪਿੰਡ ਵਾਸੀਆਂ ਨੇ ਉਸ ਨੂੰ ਤਰਨਤਾਰਨ ਦੇ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

Drug mafiaDrug 

ਗੁਰਪ੍ਰਤਾਪ ਨੇ ਕੁਝ ਨੌਜਵਾਨਾਂ ਨਾਲ ਮਿਲ ਕੇ ਇਕ ਸੁੰਨਸਾਨ ਜਗ੍ਹਾ 'ਤੇ ਨਸ਼ੇ ਦਾ ਟੀਕਾ ਲਗਾਇਆ ਸੀ।  ਨਸ਼ੇ ਦਾ ਟੀਕਾ ਲੈਣ ਤੋਂ ਕੁਝ ਸਮੇਂ ਬਾਅਦ ਹੀ ਉਸ ਦੀ ਸਿਹਤ ਵਿਗੜਣ ਲੱਗੀ ਤੇ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਜ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ।

DeathDeath

ਮ੍ਰਿਤਕ ਗੁਰਪ੍ਰਤਾਪ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਪੁੱਤਰ ਹਨ। ਉਨ੍ਹਾਂ ਦਾ ਦੂਜਾ ਮੁੰਡਾ ਡਰਾਈਵਰੀ ਕਰਦਾ ਹੈ। ਕੁਝ ਸਮਾਂ ਪਹਿਲਾਂ ਮ੍ਰਿਤਕ ਗੁਰਪ੍ਰਤਾਪ ਗਲਤ ਸੰਗਤ ਵਿੱਚ ਪੈ ਗਿਆ ਸੀ ਅਤੇ ਨਸ਼ੇ ਕਰਨ ਲੱਗਾ ਪਿਆ। ਸ਼ਨੀਵਾਰ ਦੁਪਹਿਰ ਨੂੰ ਵੀ ਉਹ ਕੰਮ ਦੇ ਬਹਾਨੇ ਘਰੋਂ ਨਿਕਲਿਆ ਸੀ ਪਰ ਆਪਣੇ ਦੋਸਤਾਂ ਨਾਲ ਨਸ਼ਾ ਕਰਨ ਗਿਆ ਸੀ।

ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਪ੍ਰਤਾਪ ਪੁਲਿਸ ਵਿੱਚ ਨੌਕਰੀ ਕਰਨਾ ਚਾਹੁੰਦਾ ਸੀ। ਕੁਝ ਵਿਚੋਲਿਆਂ ਨੇ ਉਸ ਤੋਂ 4.50 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਉਸ ਨੇ ਕਰਜ਼ਾ ਲੈ ਕੇ ਵਿਚੋਲਿਆਂ ਨੂੰ ਦੇ ਦਿੱਤਾ, ਪਰ ਉਹ ਪੈਸੇ ਖਾ ਗਏ ਅਤੇ ਗੁਰਪ੍ਰਤਾਪ ਨੂੰ ਨੌਕਰੀ ਨਹੀਂ ਮਿਲੀ। ਜਿਸ ਤੋਂ ਬਾਅਦ ਗੁਰਪ੍ਰਤਾਪ ਡਿਪ੍ਰੈਸ਼ਨ 'ਚ ਚਲਾ ਗਿਆ ਅਤੇ ਉਸ ਨੇ ਨਸ਼ੇ ਦਾ ਰਾਹ ਚੁਣ ਲਿਆ। ਹੁਣ ਉਸੇ ਨਸ਼ੇ ਨੇ ਗੁਰਪ੍ਰਤਾਪ ਦੀ ਜਾਨ ਲੈ ਲਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement