ਫਿਰੋਜ਼ਪੁਰ ਪੁਲਿਸ ਨੇ ਲੁਧਿਆਣਾ ਦੇ ਪੈਵੇਲੀਅਨ ਮਾਲ 'ਚੋਂ ਗੈਂਗਸਟਰਾਂ ਨੂੰ ਕੀਤਾ ਕਾਬੂ
Published : Apr 24, 2022, 12:05 pm IST
Updated : Apr 24, 2022, 12:05 pm IST
SHARE ARTICLE
Crime news
Crime news

ਜਾਣਕਾਰੀ ਅਨੁਸਾਰ ਇਨ੍ਹਾਂ ਨੇ ਬੀਤੀ ਰਾਤ ਫਿਰੋਜ਼ਪੁਰ 'ਚ ਕੀਤੀ ਸੀ ਗੋਲੀਬਾਰੀ

ਚੰਡੀਗੜ੍ਹ : ਪੰਜਾਬ ਵਿੱਚ ਗੈਂਗਸਟਰ ਰਾਜ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ ਵਿੱਚ ਹਰ ਰੋਜ਼ ਗੈਂਗਸਟਰ ਕਿਤੇ ਨਾ ਕਿਤੇ ਗੋਲੀਆਂ ਚਲਾ ਰਹੇ ਹਨ ਅਤੇ ਵੱਡੀਆਂ ਵਾਰਦਾਤਾਂ ਕਰ ਰਹੇ ਹਨ।

crime newscrime news

ਲੁਧਿਆਣਾ ਸ਼ਹਿਰ ਦੇ ਪੈਵੇਲੀਅਨ ਮਾਲ 'ਚ ਸ਼ਨੀਵਾਰ ਰਾਤ ਕਰੀਬ 6 ਗੈਂਗਸਟਰ ਪਹੁੰਚੇ। ਗੈਂਗਸਟਰ ਦਾ ਪਿੱਛਾ ਕਰਦੇ ਹੋਏ ਪੁਲਿਸ ਵੀ ਮਾਲ ਤੱਕ ਪਹੁੰਚ ਗਈ।

crime newscrime news

ਜਿਵੇਂ ਹੀ ਗੈਂਗਸਟਰ ਮਾਲ 'ਚ ਦਾਖਲ ਹੋਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਪੰਜ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਇੱਕ ਵਿਅਕਤੀ ਫਰਾਰ ਦੱਸਿਆ ਜਾ ਰਿਹਾ ਹੈ।

crime newscrime news

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਨੇ ਬੀਤੀ ਰਾਤ ਫਿਰੋਜ਼ਪੁਰ 'ਚ ਗੋਲੀਬਾਰੀ ਕੀਤੀ ਸੀ ਅਤੇ ਇਸ ਮਾਮਲੇ 'ਚ ਉਕਤ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ ਹੈ।  ਦੱਸ ਦੇਈਏ ਕਿ ਪੁਲਿਸ ਨੇ ਮੌਕੇ ਤੋਂ ਇੱਕ ਗੱਡੀ ਵੀ ਜ਼ਬਤ ਕੀਤੀ ਹੈ। ਮਾਲ ਵਿਚ ਆਏ ਇਨ੍ਹਾਂ ਗੈਂਗਸਟਰਾਂ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਵਿਚ ਵੀ ਕੈਦ ਹੋ ਗਈਆਂ ਸਨ। ਫਿਲਹਾਲ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement