ਲੁਧਿਆਣਾ : ਘਰ 'ਚ ਪੁੱਤਾਂ ਨਾਲ ਮਿਲ ਕੇ ਮਾਂ ਨੇ ਪੁੱਟੀ ਸੁਰੰਗ, 100 ਤੋਂ ਵੱਧ ਵਾਰਦਾਤਾਂ ਨੂੰ ਦਿੱਤਾ ਅੰਜਾਮ, 4 ਦੋਸ਼ੀ ਗ੍ਰਿਫਤਾਰ
Published : Apr 24, 2023, 1:43 pm IST
Updated : Apr 24, 2023, 1:43 pm IST
SHARE ARTICLE
photo
photo

ਚੋਰੀ ਦੀਆਂ ਮੋਟਰਾਂ ਘਰ ਵਿੱਚ ਸੁਰੰਗ ਬਣਾ ਕੇ ਲੁਕੋਈਆਂ ਸਨ।

 

ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪੁਲਿਸ ਨੇ ਖੇਤਾਂ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਚੋਰਾਂ ਦੇ ਇੱਕ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਕ ਔਰਤ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ 100 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦਿੱਤਾ। ਗ੍ਰਿਫਤਾਰ ਔਰਤ ਦੋਸ਼ੀਆਂ ਦੀ ਮਾਂ ਹੈ। ਚੋਰੀ ਦੀਆਂ ਮੋਟਰਾਂ ਘਰ ਵਿੱਚ ਸੁਰੰਗ ਬਣਾ ਕੇ ਲੁਕੋਈਆਂ ਸਨ।

ਇਸੇ ਸੁਰੰਗ ਵਿੱਚ ਬੈਠ ਕੇ ਔਰਤ ਤਾਂਬਾ ਅਤੇ ਐਲੂਮੀਨੀਅਮ ਵੱਖਰਾ ਕਰਦੀ ਸੀ। ਇਸ ਤੋਂ ਬਾਅਦ ਚੋਰੀ ਦਾ ਸਮਾਨ ਖਰੀਦਣ ਵਾਲੇ ਸਕਰੈਪ ਡੀਲਰ ਨੂੰ ਬੁਲਾ ਕੇ ਤਾਂਬਾ ਅਤੇ ਐਲੂਮੀਨੀਅਮ ਵੇਚਿਆ ਜਾਂਦਾ ਸੀ। ਸਮਰਾਲਾ ਅਤੇ ਮਾਛੀਵਾੜਾ ਦੀ ਪੁਲਿਸ ਵੱਲੋਂ ਮੁਲਜ਼ਮਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ। ਮੁਲਜ਼ਮਾਂ ਦੀ ਪਛਾਣ ਸੁਖਵਿੰਦਰ, ਜੋਤੀਰਾਮ, ਹਰਪ੍ਰੀਤ ਕੌਰ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਡੀਐਸਪੀ ਵਰਿਆਮ ਸਿੰਘ ਨੇ ਦੱਸਿਆ ਕਿ ਸਮਰਾਲਾ ਅਤੇ ਮਾਛੀਵਾੜਾ ਵਿੱਚ ਕਿਸਾਨਾਂ ਦੇ ਖੇਤਾਂ ਵਿੱਚੋਂ ਰੋਜ਼ਾਨਾ ਮੋਟਰਾਂ ਚੋਰੀ ਹੋ ਰਹੀਆਂ ਹਨ। ਪੁਲਿਸ ਨੂੰ ਕਿਸੇ ਨੇ ਗੁਪਤ ਸੂਚਨਾ ਦਿੱਤੀ ਕਿ ਇਸ ਘਰ ਵਿੱਚ ਅਨੈਤਿਕ ਕੰਮ ਚੱਲ ਰਿਹਾ ਹੈ। ਜਦੋਂ ਛਾਪਾ ਮਾਰਿਆ ਗਿਆ ਤਾਂ ਇਸ ਘਰ ਵਿੱਚ ਇੱਕ ਸੁਰੰਗ ਵੀ ਮਿਲੀ।

ਮਹਿਲਾ ਮੁਲਜ਼ਮ ਹਰਪ੍ਰੀਤ ਕੌਰ ਇਸ ਸੁਰੰਗ ਵਿੱਚ ਬੈਠ ਕੇ ਚੋਰੀ ਦੇ ਸਾਮਾਨ ਵਿੱਚੋਂ ਤਾਂਬਾ ਅਤੇ ਐਲੂਮੀਨੀਅਮ ਦੀ ਛਾਂਟੀ ਕਰਦੀ ਸੀ। ਮੁਲਜ਼ਮਾਂ ਨੇ ਚੋਰੀ ਦਾ ਸਾਮਾਨ ਵੇਚਣ ਲਈ ਕਬਾੜਖਾਨਾ ਵੀ ਰੱਖਿਆ ਹੋਇਆ ਸੀ। ਮੁਲਜ਼ਮ ਕਬਾੜੀ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement