ਸਮਰਾਲਾ ਪੁਲਿਸ ਨੇ 1 ਕਿਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ

By : GAGANDEEP

Published : Apr 24, 2023, 1:03 pm IST
Updated : Apr 24, 2023, 1:03 pm IST
SHARE ARTICLE
PHOTO
PHOTO

80 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਕੀਤੀ ਬਰਾਮਦ

 

ਸਮਰਾਲਾ: ਸਮਰਾਲਾ ਪੁਲਿਸ ਨੇ 1 ਕਿਲੋ ਅਫੀਮ ਸਮੇਤ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਮਰਾਲਾ ਪੁਲਿਸ ਨੇ ਪਿੰਡ ਹੈਦੋਂ ਨੇੜੇ ਲੁਧਿਆਣਾ-ਚੰਡੀਗੜ੍ਹ ਹਾਈਵੇਅ ਰੋਡ 'ਤੇ ਬੱਸ ਸਟੈਂਡ 'ਤੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਬਲਦੇਵ ਸਿੰਘ ਉਰਫ਼ ਪੱਪਾ ਪਾਸੋਂ 1 ਕਿਲੋ ਅਫ਼ੀਮ ਬਰਾਮਦ ਹੋਈ |

ਇਹ ਵੀ ਪੜ੍ਹੋ: ਵਿਆਹ 'ਤੇ ਜਾ ਰਹੇ ਚਾਰ ਦੋਸਤਾਂ ਦੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, ਦੋ ਦੀ ਹੋਈ ਮੌਤ

ਸਮਰਾਲਾ ਡੀ.ਐਸ.ਪੀ. ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਉਹ ਇਹ ਅਫੀਮ ਕੁਲਦੀਪ ਸ਼ਰਮਾ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਵੀ ਉਸ ਕੋਲੋਂ ਲੈ ਕੇ ਆਉਂਦਾ ਹੈ। ਇਸ ਤੋਂ ਬਾਅਦ ਪੁਲਿਸ ਨੇ ਕੁਲਦੀਪ ਸ਼ਰਮਾ ਦੇ ਪਤੇ ’ਤੇ ਛਾਪਾ ਮਾਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ 80,000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਡਰੱਗ ਮਨੀ ਉਹੀ ਹੈ ਜਿਸ ਨਾਲ ਮੁਲਜ਼ਮ ਬਲਦੇਵ ਨੇ 1 ਕਿਲੋ ਅਫੀਮ ਖਰੀਦੀ ਸੀ।

ਇਹ ਵੀ ਪੜ੍ਹੋ: ਖੇਤ 'ਚ ਕੰਮ ਕਰ ਰਹੇ ਕਿਸਾਨਾਂ 'ਤੇ ਡਿੱਗੀ ਅਸਮਾਨੀ ਬਿਜਲੀ, 9 ਕਿਸਾਨਾਂ ਦੀ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement