ਦੁਕਾਨਦਾਰ ਨੇ ਦੁਕਾਨ ’ਚ ਹੀ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Apr 24, 2023, 7:38 am IST
Updated : Apr 24, 2023, 7:38 am IST
SHARE ARTICLE
photo
photo

ਖ਼ੁਦਕੁਸ਼ੀ ਪਿੱਛੇ ਕਾਰਨਾਂ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ

 

ਲੁਧਿਆਣਾ (ਕਿਰਨਵੀਰ ਸਿੰਘ ਮਾਂਗਟ) : ਬੂਟਾਂ ਦੀ ਦੁਕਾਨ ਦੇ ਮਾਲਕ ਨੇ ਅਪਣੀ ਦੁਕਾਨ  ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਥਾਣਾ ਇੰਚਾਰਜ ਸਤਵੰਤ ਸਿੰਘ ਬੈਂਸ ਨੇ ਦਸਿਆ ਕਿ ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ 34 ਵਜੋਂ ਹੋਈ ਹੈ। ਖ਼ੁਦਕੁਸ਼ੀ ਪਿੱਛੇ ਕਾਰਨਾਂ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ।

ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿਤਾ ਹੈ। ਥਾਣਾ ਮੁਖੀ ਨੇ ਦਸਿਆ ਕਿ ਪ੍ਰਤਾਪ ਨਗਰ ਗਲੀ ਨੰਬਰ 1 ਨਜ਼ਦੀਕ ਸੰਗੀਤ ਸਿਨੇਮਾ ਵਿਖੇ ਅੰਮ੍ਰਿਤਪਾਲ ਸਿੰਘ ਬੂਟਾ ਦੀ ਦੁਕਾਨ ਚਲਾਉਂਦਾ ਸੀ। ਰੋਜ਼ਾਨਾ ਵਾਂਗ ਸਨਿਚਰਵਾਰ ਸਵੇਰੇ ਉਹ ਦੁਕਾਨ ’ਤੇ ਆਇਆ ਅਤੇ ਦੁਕਾਨ ਦਾ ਸ਼ਟਰ ਹੇਠਾਂ ਸੁੱਟ ਦਿਤਾ, ਜਦੋ ਗੁਆਂਢ ਵਿਚ ਰਹਿਣ ਵਾਲਾ ਇਕ ਵਿਅਕਤੀ ਉਸ ਨੂੰ ਮਿਲਣ ਲਈ ਆਇਆ ਤਾਂ ਉਸ ਨੇ ਦੇਖਿਆ ਕਿ ਸ਼ਟਰ ਹੇਠਾਂ ਸੁਟਿਆ ਹੋਇਆ ਸੀ। ਉਸ ਨੇ ਅੰਮ੍ਰਿਤਪਾਲ ਸਿੰਘ ਨੂੰ ਕਈ ਵਾਰ ਫ਼ੋਨ ਕੀਤਾ ਪਰ ਉਸ ਨੇ ਫ਼ੋਨ ਨਾ ਚੁਕਿਆ। ਗੁਆਂਢੀ ਨੇ ਜਦੋਂ ਸ਼ਟਰ ਹੇਠੋਂ ਝਾਤ ਮਾਰੀ ਤਾਂ ਦੇਖਿਆ ਕਿ ਅੰਮ੍ਰਿਤਪਾਲ ਨੇ ਫਾਹਾ ਲਿਆ ਹੋਇਆ ਸੀ। ਸਤਵੰਤ ਸਿੰਘ ਨੇ ਦਸਿਆ ਕਿ ਮ੍ਰਿਤਕ ਕੋਲੋਂ ਕੋਈ ਖ਼ੁਦਕੁਸ਼ੀ ਰੁੱਕਾ ਬਰਾਮਦ ਨਹੀਂ ਹੋਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement