Punjab News : ਖੁਦ 'ਤੇ ਭੱਦੀ ਟਿੱਪਣੀ ਕਰਨ ਵਾਲਿਆ 'ਤੇ ਭੜਕੇ ਹੰਸ ਰਾਜ ਹੰਸ,ਕਿਹਾ -ਸਿਰਫ ਮੇਰਾ ਹੀ ਕੀਤਾ ਜਾ ਰਿਹੈ ਵਿਰੋਧ
Published : Apr 24, 2024, 4:53 pm IST
Updated : Apr 24, 2024, 4:53 pm IST
SHARE ARTICLE
Hans Raj Hans
Hans Raj Hans

ਇਹ ਲੋਕ ਗਰੀਬਾਂ ਨੂੰ ਹੀ ਦਬਾਉਂਦੇ ਹਨ : ਹੰਸ ਰਾਜ

Punjab News : ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਹਰ ਰੋਜ਼ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ। ਭਾਜਪਾ ਉਮੀਦਵਾਰ ਹੰਸ ਰਾਜ ਹੰਸ ਚੋਣ ਪ੍ਰਚਾਰ ਦੇ ਲਈ ਅੱਜ ਫਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਵਿਖੇ ਪਹੁੰਚੇ ਸਨ। ਜਦੋਂ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਤਾਂ ਫਰੀਦਕੋਟ ਪੁਲਿਸ ਨੇ ਕਿਸਾਨਾਂ ,ਛੋਟੇ ਬੱਚਿਆਂ ਅਤੇ ਔਰਤਾਂ ਨੂੰ ਹਿਰਾਸਤ 'ਚ ਲੈ ਲਿਆ ਹੈ।ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।

ਇਸ ਦੌਰਾਨ ਭੱਦੀ ਟਿੱਪਣੀ ਕਰਨ ਵਾਲਿਆ 'ਤੇ ਹੰਸ ਰਾਜ ਹੰਸ ਭੜਕੇ ਨਜ਼ਰ ਆਏ ਹਨ। ਉਨ੍ਹਾਂ ਕਿਹਾ ਹੈ ਕਿ ਇਸ ਹਲਕੇ 'ਚ ਹੋਰ ਵੀ ਕਈ ਉਮੀਦਵਾਰ ਖੜ੍ਹੇ ਹਨ ਪਰ ਸਿਰਫ ਮੇਰਾ ਹੀ ਵਿਰੋਧ ਕੀਤਾ ਜਾ ਰਿਹਾ ਹੈ। ਇਹ ਲੋਕ ਗਰੀਬਾਂ ਨੂੰ ਹੀ ਦਬਾਉਂਦੇ ਹਨ। ਮੈਂ ਕਿਸਾਨਾਂ -ਮਜਦੂਰਾਂ , ਵਪਾਰੀਆਂ ,ਦੁਕਾਨਦਾਰਾਂ ਦੇ ਵੇਹੜਿਆਂ 'ਚ ਜਾਣਾ ਚਾਹੁੰਦਾ ਹਾਂ ਪਰ ਮੈਨੂੰ ਜਾਣ ਨਹੀਂ ਦਿੱਤਾ ਜਾ ਰਿਹਾ। ਅਸੀਂ ਹੁਣ ਹਰ ਪਿੰਡ ਵਿੱਚ ਜਾਵਾਂਗੇ, ਜਿਸ ਦੀ ਜੁੰਮੇਵਾਰੀ ਪ੍ਰਸ਼ਾਸ਼ਨ ਦੀ ਹੋਵੇਗੀ।

ਹੰਸ ਰਾਜ ਹੰਸ ਨੇ ਕਿਹਾ ਕਿ ਅੱਜ ਤੋਂ ਕਿਸੇ ਵੀ ਪਿੰਡ 'ਚ ਚੋਣ ਪ੍ਰੋਗਰਾਮ ਰੱਦ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ਼ ਮੇਰੇ ਇਕੱਲੇ ਬਾਰੇ ਭੱਦੀ ਸ਼ਬਦਾਬਲੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਹੰਸ ਰਾਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਪਿੰਡਾਂ ਵਿਚ ਜਾਣ ਦਿਤਾ ਜਾਵੇ, ਉਹ ਹਲਕੇ ਦੇ ਸਾਰੇ ਪਿੰਡਾਂ ਵਿਚ ਜਾਣਾ ਚਾਹੁੰਦੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਅਤੇ ਸਿੱਖਾਂ ਪੱਖੀ ਲਏ ਗਏ ਫ਼ੈਸਲਿਆਂ ਦਾ ਜ਼ਿਕਰ ਕੀਤਾ। 

ਦੱਸ ਦੇਈਏ ਕਿ ਕਿਸਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਰੁੱਧ ਅਪਣਾ ਗੁੱਸਾ ਜ਼ਾਹਰ ਕਰਨ ਲਈ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਹੰਸ ਰਾਜ ਹੰਸ ਦਾ ਪਹਿਲਾਂ ਵੀ ਕਈ ਵਾਰ ਫਰੀਦਕੋਟ ਅਤੇ ਮੋਗਾ ਵਿਚ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਚੁੱਕਾ ਹੈ।

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement