ਸਮੁੰਦਰੀ ਤੂਫਾਨ ’ਚ ਲਾਪਤਾ ਹੋਏ ਇਕ ਹੋਰ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ 'ਚ ਛਾਇਆ ਸੰਨਾਟਾ
Published : May 24, 2021, 11:31 am IST
Updated : May 24, 2021, 11:31 am IST
SHARE ARTICLE
File Photo
File Photo

ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕ ਮਨਦੀਪ ਸਿੰਘ ਦਾ ਪਿੰਡ ਦੇ ਹੀ ਸ਼ਮਸ਼ਾਨਘਾਟ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਬਟਾਲਾ - ਪਿਛਲੇ ਦਿਨੀਂ ਮੁੰਬਈ ਵਿਖੇ ਆਏ ਸਮੁੰਦਰੀ ਤੂਫਾਨ ਦੌਰਾਨ ਬਟਾਲਾ ਨੇੜਲੇ ਪਿੰਡ ਜੈਤੋਸਰਜਾ ਦਾ ਰਹਿਣ ਵਾਲਾ ਨੌਜਵਾਨ ਮਨਦੀਪ ਸਿੰਘ ਲਾਪਤਾ ਹੋਇਆ ਸੀ। ਹੁਣ ਉਸ ਦੀ ਲਾਸ਼ ਮਿਲੀ ਹੈ ਤੇ ਨੌਜਵਾਨ ਦੀ ਮ੍ਰਿਤਕ ਦੇਹ ਜਹਾਜ਼ ਰਾਹੀਂ ਉਸ ਦੇ ਪਿੰਡ ਜੈਤੋਸਰਜਾ ਵਿਖੇ ਪਹੁੰਚਾ ਦਿੱਤੀ ਗਈ ਹੈ। ਜਿਥੇ ਸਮੁੱਚੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਦੀ ਲਾਸ਼ ਪਿੰਡ ਪੁੱਜਣ ’ਤੇ ਪਰਿਵਾਰ ’ਚ ਸੰਨਾਟਾ ਪਸਰ ਗਿਆ।

ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਮਨਦੀਪ ਸਿੰਘ ਦੀ ਤਾਬੂਤ ’ਚ ਪਈ ਦੇਹ ਨੂੰ ਦੇਖ ਕੇ ਹਰ ਅੱਖ ਨਮ ਸੀ। ਪਿੰਡ ਦਾ ਪੂਰਾ ਮਾਹੌਲ ਗਮ 'ਚ ਹੈ। ਉਪਰੰਤ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕ ਮਨਦੀਪ ਸਿੰਘ ਦਾ ਪਿੰਡ ਦੇ ਹੀ ਸ਼ਮਸ਼ਾਨਘਾਟ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਇਸ ਮੌਕੇ ਮ੍ਰਿਤਕ ਮਨਦੀਪ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਉਸ ਦੀ ਪਤਨੀ ਹਰਜਿੰਦਰ ਕੌਰ, ਮਾਤਾ ਰਾਜਵਿੰਦਰ ਕੌਰ, ਭਰਾ ਸੰਦੀਪ ਸਿੰਘ, ਬੇਟੀ ਜੈਸਮੀਨ ਕੌਰ ਤੇ ਬੇਟਾ ਸਰਤਾਜਪਾਲ ਸਿੰਘ, ਪਿੰਡ ਦੇ ਸਰਪੰਚ ਸੁਰਜੀਤ ਸਿੰਘ ਤੇ ਮੋਹਤਬਰ ਵਿਅਕਤੀ ਪਹੁੰਚੇ ਹੋਏ ਸਨ। 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement