ਮਨੁੱਖਤਾ ਦੀ ਸੇਵਾ: ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਹਸਪਤਾਲ ਨੂੰ ਬਣਾਇਆ ਕੋਵਿਡ ਕੇਅਰ ਸੈਂਟਰ
Published : May 24, 2021, 1:21 pm IST
Updated : May 24, 2021, 1:21 pm IST
SHARE ARTICLE
Sant Ishar Singh Ji Memorial Hospital
Sant Ishar Singh Ji Memorial Hospital

ਹਸਪਤਾਲ 60 ਬੈਡ ਦਾ ਬਣਾਇਆ ਗਿਆ ਸੀ ਪਰ ਇਸ ਨੂੰ ਜ਼ਰੂਰਤ ਪੈਣ ਤੇ ਵਧਾਇਆ ਵੀ ਜਾ ਸਕਦਾ ਹੈ।

ਚੰਡੀਗੜ੍ਹ - ਕੋਰੋਨਾ ਮਹਾਮਾਰੀ ਕਾਰਨ ਦੇਸ਼ ਵਿਚ ਹਾਲਤ ਇੰਨੀ ਖ਼ਰਾਬ ਹੈ ਕਿ ਕੋਰੋਨਾ ਮਰੀਜ਼ਾਂ ਨੂੰ ਬੈੱਡ ਮਿਲਣੇ ਔਖੇ ਹੋਏ ਪਏ ਹਨ ਅਤੇ ਇਸ ਦੇ ਨਾਲ ਹੀ ਇਕ ਹੋਰ ਸਮੱਸਿਆ ਕਿ ਨਿੱਜੀ ਹਸਪਤਾਲਾਂ ਵਲੋਂ ਮਰੀਜਾਂ ਤੋਂ ਮੋਟੀ ਰਕਮ ਵਸੂਲੀ ਜਾ ਰਹੀ ਹੈ ਅਜਿਹੇ 'ਚ ਧਾਰਮਿਕ ਸੰਸਥਾਵਾਂ ਵੱਲੋਂ ਮਦਦ ਦਾ ਹੱਥ ਵਧਾਇਆ ਜਾ ਰਿਹਾ ਹੈ। ਪਾਇਲ ਹਲਕੇ ਦੇ ਗੁਰਦੁਆਰਾ ਰਾੜਾ ਸਾਹਿਬ ਵਲੋਂ ਬਣਾਏ ਗਏ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਹਸਪਤਾਲ ਨੂੰ ਕੋਵਿਡ ਕੇਅਰ ਸੈਂਟਰ ਬਣਾਉਣ ਲਈ ਪ੍ਰਸ਼ਾਸ਼ਨ ਨੂੰ ਦਿੱਤਾ ਹੈ

Photo

ਜਿੱਥੇ ਕੋਰੋਨਾ ਲੈਵਲ 1 ਅਤੇ ਲੈਵਲ 2 ਮਰੀਜਾਂ ਦਾ ਮੁਫ਼ਤ ਵਿੱਚ ਇਲਾਜ਼ ਜਾਰੀ ਹੈ, ਸੰਸਥਾ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਨੇ ਮਰੀਜਾਂ ਲਈ ਹਰ ਤਰ੍ਹਾਂ ਦੀ ਸੁਵਿਧਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਕੋਰੋਨਾ ਮਹਾਮਾਰੀ ਨੂੰ ਵੇਖਦਿਆਂ ਗੁਰਦੁਆਰਾ ਰਾੜਾ ਸਾਹਿਬ ਵਲੋਂ ਬਣਾਏ ਗਏ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਹਸਪਤਾਲ ਨੂੰ ਕੋਵਿਡ ਸੈਂਟਰ ਬਨਾਉਣ ਲਈ ਪ੍ਰਸ਼ਾਸ਼ਨ ਨੂੰ ਸੌਂਪ ਦਿੱਤਾ ਗਿਆ ਹੈ

ਸੰਸਥਾ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਨੇ ਕਿਹਾ ਕਿ ਮੁਸੀਬਤ ਵੇਲੇ ਸਾਨੂੰ ਸਭ ਨੂੰ ਮਾਨਵਤਾ ਦੀ ਸੇਵਾ ਲਈ ਅਗੇ ਆਉਣਾ ਚਾਹੀਦਾ ਹੈ, ਉਹਨਾਂ ਕਿਹਾ ਕਿ ਸਾਡਾ ਇਲਾਕਾ ਪੇਂਡੂ ਇਲਾਕਾ ਹੈ ਅਤੇ ਉਹ ਇਲਾਜ ਤੇ ਜ਼ਿਆਦਾ ਪੈਸੇ ਨਹੀਂ ਖਰਚ ਕਰ ਸਕਦਾ, ਟਰੱਸਟ ਵਲੋਂ ਇਹ ਹਸਪਤਾਲ ਵੀ ਇਲਾਕੇ ਦੀ ਸੰਗਤ ਦੀ ਸੁਵਿਧਾ ਲਈ ਹੀ ਬਣਾਇਆ ਗਿਆ ਹੈ

Covid centerCovid center

ਇਸੇ ਲਈ ਟਰੱਸਟ ਨੇ ਇਕ ਬੈਠਕ ਬੁਲਾਈ ਅਤੇ ਉਸ ਤੋਂ ਬਾਅਦ ਸਿਹਤ ਵਿਭਾਗ ਅਤੇ ਪ੍ਰਸ਼ਾਸ਼ਨ ਨਾਲ ਸੰਪਰਕ ਕਰ ਇਸ ਹਸਪਤਾਲ ਵਿੱਚ ਕੋਵਿਡ ਕੇਅਰ ਸੈਂਟਰ ਬਣਾਉਣ ਦੀ ਪੇਸ਼ਕਸ਼ ਕੀਤੀ। ਸੰਤ ਬਾਬਾ ਬਲਜਿੰਦਰ ਸਿੰਘ ਜੀ ਨੇ ਦੱਸਿਆ ਕਿ ਇਹ ਹਸਪਤਾਲ ਅਸੀਂ 60 ਬੈਡ ਦਾ ਬਣਾਇਆ ਸੀ ਪਰ ਇਸ ਨੂੰ ਜ਼ਰੂਰਤ ਪੈਣ ਤੇ ਵਧਾਇਆ ਵੀ ਜਾ ਸਕਦਾ ਹੈ। ਹਸਪਤਾਲ ਵਿੱਚ ਦਾਖਲ ਕੋਰੋਨਾ ਮਰੀਜਾਂ ਦਾ ਇਲਾਜ ਸਰਕਾਰ ਵਲੋਂ ਮੁਫ਼ਤ ਵਿਚ ਕੀਤਾ ਜਾ ਰਿਹਾ ਹੈ ਅਤੇ ਮਰੀਜ਼ ਨੂੰ ਜੇਕਰ ਕਿਸੇ ਵੀ ਚੀਜ਼ ਦੀ ਜ਼ਰੂਰਤ ਹੁੰਦੀ ਹੈ ਉਹ ਟਰੱਸਟ ਮੁਹੱਈਆ ਕਰਵਾ ਦਿੰਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement