'ਜਥੇਦਾਰ ਸਾਹਿਬ' ਆਪਾਂ ਪੰਜਾਬ 'ਚ ਸ਼ਾਂਤੀ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਹਨ, ਨਾ ਕਿ ਮਾਡਰਨ ਹਥਿਆਰਾਂ ਦੇ : ਭਗਵੰਤ ਮਾਨ
Published : May 24, 2022, 6:56 am IST
Updated : May 24, 2022, 6:56 am IST
SHARE ARTICLE
image
image

'ਜਥੇਦਾਰ ਸਾਹਿਬ' ਆਪਾਂ ਪੰਜਾਬ 'ਚ ਸ਼ਾਂਤੀ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਹਨ, ਨਾ ਕਿ ਮਾਡਰਨ ਹਥਿਆਰਾਂ ਦੇ : ਭਗਵੰਤ ਮਾਨ


ਚੰਡੀਗੜ੍ਹ, 23 ਮਈ (ਭੁੱਲਰ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖਾਂ ਨੂੰ  ਲਾਇਸੈਂਸੀ ਹਥਿਆਰ ਰੱਖਣ ਦੇ ਦਿਤੇ ਬਿਆਨ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ | ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆ | ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ  ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਉ ਨਾ ਕਿ ਹਥਿਆਰ ਰੱਖਣ ਦਾ | ਮਾਨ ਨੇ ਕਿਹਾ ਕਿ 'ਜਥੇਦਾਰ ਜੀ' ਆਪਾਂ ਪੰਜਾਬ 'ਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਹਨ, ਨਾ ਕਿ ਮਾਡਰਨ ਹਥਿਆਰਾਂ ਦੇ |

 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement