ਪੰਜਾਬ ਦੇ ਮੌਸਮ ਵਿਭਾਗ ਨੇ ਦਿਤੀ ਚਿਤਾਵਨੀ, ਸੂਬੇ ਵਿਚ ਜਾਰੀ ਕੀਤਾ ਆਰੇਂਜ ਅਲਰਟ
Published : May 24, 2022, 6:58 am IST
Updated : May 24, 2022, 6:58 am IST
SHARE ARTICLE
image
image

ਪੰਜਾਬ ਦੇ ਮੌਸਮ ਵਿਭਾਗ ਨੇ ਦਿਤੀ ਚਿਤਾਵਨੀ, ਸੂਬੇ ਵਿਚ ਜਾਰੀ ਕੀਤਾ ਆਰੇਂਜ ਅਲਰਟ

ਲੁਧਿਆਣਾ, 23 ਮਈ (ਆਰ.ਪੀ ਸਿੰਘ) : ਪੰਜਾਬ ਦੇ ਮੌਸਮ ਵਿਭਾਗ ਵੱਲੋਂ ਸੂਬੇ ਵਿਚ ਆਰੇਂਜ ਅਲਰਟ ਜਾਰੀ ਕਰਦਿਆਂ ਚਿਤਾਵਨੀ ਦਿਤੀ ਗਈ ਹੈ | ਮੌਸਮ ਵਿਭਾਗ ਨੇ ਕਿਹਾ ਹੈ ਕਿ ਸੋਮਵਾਰ ਅਤੇ ਮੰਗਲਵਾਰ ਤੇਜ਼ ਹਵਾਵਾਂ ਚਲਣਗੀਆਂ ਤੇ ਕਿਤੇ ਕਿਤੇ ਹਲਕੇ ਅਤੇ ਭਾਰੀ ਮੀਂਹ ਦੇ ਨਾਲ ਨਾਲ ਗੜੇਮਾਰੀ ਵੀ ਹੋ ਸਕਦੀ ਹੈ | ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ  ਖ਼ਾਸ ਤੌਰ 'ਤੇ ਚਿਤਾਵਨੀ ਦਿੰਦਿਆਂ ਕਿਹਾ ਗਿਆ ਹੈ ਕਿ ਲੋਕ ਘਰਾਂ ਵਿਚੋਂ ਘੱਟ ਤੋਂ ਘੱਟ ਬਾਹਰ ਨਿਕਲਣ ਅਤੇ ਟ੍ਰੈਵਲਿੰਗ 'ਤੇ ਖ਼ਾਸ ਧਿਆਨ ਦੇਣ ਕਿਉਂਕਿ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਵੀ ਹੋ ਸਕਦਾ ਹੈ | ਲਿਹਾਜ਼ਾ ਲੋਕ ਸਫ਼ਰ ਤੋਂ ਪ੍ਰਹੇਜ਼ ਕਰਨ |
ਭਾਵੇਂ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਪੈਣ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ  ਮਿਲੀ ਹੈ, ਇਸ ਦੇ ਬਾਵਜਦੂ ਜੇਕਰ ਜ਼ਿਆਦਾ ਤਾਪਮਾਨ ਦੀ ਗੱਲ ਕਰੀਏ ਤਾਂ ਐਤਵਾਰ ਨੂੰ  ਪੰਜਾਬ 'ਚ ਸੱਭ ਤੋਂ ਜ਼ਿਆਦਾ ਗਰਮ ਮੁਕਤਸਰ ਸ਼ਹਿਰ ਰਿਹਾ | ਇਥੇ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਰਿਹਾ | ਚੰਡੀਗੜ੍ਹ ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਮੋਗਾ 40.4, ਫ਼ਿਰੋਜ਼ਪੁਰ 42.4, ਅੰਮਿ੍ਤਸਰ 41, ਹੁਸ਼ਿਆਰਪੁਰ 40.6, ਰੋਪੜ 40.1, ਬਰਨਾਲਾ 41.6, ਨੂਰਮਹਿਲ 40.2, ਬਠਿੰਡਾ 40, ਜਲੰਧਰ 40.3, ਲੁਧਿਆਣਾ 40.4, ਪਟਿਆਲਾ 40.1 , ਰੌਣੀ 39.4, ਮੋਹਾਲੀ 39.1 ਅਤੇ ਗੁਰਦਾਸਪੁਰ 40.5 ਡਿਗਰੀ ਸੈਲਸੀਅਸ ਅਤੇ ਪਠਾਨਕੋਟ 'ਚ 40 ਡਿਗਰੀ ਸੈਲਸੀਅਸ ਤਾਪਮਾਨ ਦਾ ਪਾਰਾ ਰਿਕਾਰਡ ਕੀਤਾ ਗਿਆ | ਮੌਸਮ ਮਾਹਿਰਾਂ ਮੁਤਾਬਕ 23 ਮਈ ਨੂੰ  ਸੂਬੇ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ ਅਤੇ 24 ਮਈ ਨੂੰ  ਕਿਤੇ-ਕਿਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement