Punjab News: ਜੰਗ-ਏ-ਆਜ਼ਾਦੀ ਦੀ ਉਸਾਰੀ ’ਚ ਬੇਨਿਯਮੀਆਂ ਦਾ ਮਾਮਲਾ; ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਭੇਜਿਆ ਨੋਟਿਸ
Published : May 24, 2024, 7:22 am IST
Updated : May 24, 2024, 7:22 am IST
SHARE ARTICLE
Punjab vigilance notice to Barjinder Singh Hamdard
Punjab vigilance notice to Barjinder Singh Hamdard

31 ਮਈ ਨੂੰ ਵਿਜੀਲੈਂਸ ਦਫ਼ਤਰ ਜਲੰਧਰ ਵਿਖੇ ਹਾਜ਼ਰ ਹੋਣ ਦੀ ਹਦਾਇਤ

Punjab News: ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ’ਚ ਹੋਈਆਂ ਬੇਨਿਯਮੀਆਂ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਅਜੀਤ ਅਖ਼ਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਨੋਟਿਸ ਭੇਜਿਆ ਹੈ। ਵਿਜੀਲੈਂਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਹਮਦਰਦ ਨੂੰ 7 ਦਿਨ ਦਾ ਨੋਟਿਸ ਭੇਜਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੂੰ 7 ਦਿਨ ਬਾਅਦ 31 ਮਈ ਨੂੰ ਦਫ਼ਤਰ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਵਿਖੇ ਹਾਜ਼ਰ ਹੋਣ ਦੀ ਹਦਾਇਤ ਕੀਤੀ ਗਈ ਹੈ। ਵਿਜੀਲੈਂਸ ਵਲੋਂ ਬਰਜਿੰਦਰ ਸਿੰਘ ਹਮਦਰਦ ਕੋਲੋਂ ਉਕਤ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ।

Photo

ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਕਰਤਾਰਪੁਰ, ਜਲੰਧਰ ਵਿਚ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿਚ ਧੋਖਾਧੜੀ ਕਰਨ ਦੇ ਇਲਜ਼ਾਮ ਹੇਠ ਬਰਜਿੰਦਰ ਸਿੰਘ ਹਮਦਰਦ ਸਣੇ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਇਕ ਨਿੱਜੀ ਵਿਅਕਤੀ ਸਣੇ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਦੇ ਬੁਲਾਰੇ ਨੇ ਦਸਿਆ ਕਿ ਜਾਂਚ ਅਨੁਸਾਰ ਪੰਜਾਬ ਸਰਕਾਰ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਲਈ ਜਾਰੀ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦਸਿਆ ਕਿ ਕੁੱਲ 26 ਮੁਲਜ਼ਮਾਂ ਵਿਚੋਂ ਵਿਜੀਲੈਂਸ ਬਿਊਰੋ ਨੇ ਹੁਣ ਤਕ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

(For more Punjabi news apart from Punjab vigilance notice to Barjinder Singh Hamdard, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement