2 ਕਿਲੋ ਅਫ਼ੀਮ ਸਮੇਤ 1 ਪੁਲਿਸ ਅੜਿੱਕੇ
Published : Jun 24, 2018, 2:27 am IST
Updated : Jun 24, 2018, 2:27 am IST
SHARE ARTICLE
Police with Accused
Police with Accused

ਜ਼ਿਲ੍ਹਾ ਪੁਲਿਸ ਮੁਖੀ ਆਈ.ਪੀ.ਐਸ. ਹਰਜੀਤ  ਸਿੰਘ ਅਤੇ ਐਸ.ਪੀ.ਡੀ. ਸੁਖਦੇਵ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਿਟੀ-2 ਦੀ ਪੁਲਿਸ ਪਾਰਟੀ ਵਲੋ 1...

ਬਰਨਾਲਾ: ਜ਼ਿਲ੍ਹਾ ਪੁਲਿਸ ਮੁਖੀ ਆਈ.ਪੀ.ਐਸ. ਹਰਜੀਤ  ਸਿੰਘ ਅਤੇ ਐਸ.ਪੀ.ਡੀ. ਸੁਖਦੇਵ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਿਟੀ-2 ਦੀ ਪੁਲਿਸ ਪਾਰਟੀ ਵਲੋ 1 ਵਿਅਕਤੀ ਨੂੰ 2 ਕਿਲੋ ਅਫੀਮ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਨੇ ਦਸਿਆ ਕਿ ਥਾਣਾ ਸਿਟੀ-2  ਦੇ ਮੁਖੀ ਮਲਕੀਤ ਸਿੰਘ ਚੀਮਾ ਸਮੇਤ ਸਹਾਇਕ ਥਾਣੇਦਾਰ ਧਰਮਪਾਲ ਸਿੰਘ ਅਤੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਵਲੋਂ ਪੁਲਿਸ ਗਸ਼ਤ ਦੌਰਾਨ ਲੱਖੀ ਕਲੋਨੀ ਵਿਖੇ 1 ਪੈਦਲ ਜਾਂਦੇ ਰਾਹਗੀਰ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਤਾ ਉਸ ਕੋਲੋ 2 ਕਿਲੋ ਅਫ਼ੀਮ ਬਰਾਮਦ ਹੋਈ।

ਜਿਸਦੀ ਪਛਾਣ ਏਕਮ ਸਿੰਘ ਪੁੱਤਰ ਰਾਜ ਸਿੰਘ ਨਿਵਾਸੀ ਲੱਖੀ ਕਲੋਨੀ ਗਲੀ ਨੰ.2 ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦਸਿਆ ਕਿ ਦੋਸ਼ੀ ਅਫ਼ੀਮ ਹਰਿਆਣਾ ਅਤੇ ਰਾਜਸਥਾਨ ਤੋਂ ਲਿਆ ਕੇ ਵੇਚਣ ਦਾ ਕਾਰੋਬਾਰ ਕਰਦਾ ਹੈ। ਜਿਸਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ  ਮੌਕੇ ਡੀ.ਐਸ.ਪੀ.ਰੀਡਰ ਹਰਗੋਬਿੰਦ ਸਿੰਘ, ਰੀਡਰ ਤਰਸੇਮ ਸਿੰਘ, ਭਰਪੂਰ ਸਿੰਘ ਸਮੇਤ ਪੁਲਿਸ ਪਾਰਟੀ ਹਾਜ਼ਿਰ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement