ਜਥੇਦਾਰ ਹਿੱਤ ਵਲੋਂ ਸੁਖਬੀਰ ਸਿੰਘ ਬਾਦਲ ਦਾ ਧਨਵਾਦ
Published : Jun 24, 2018, 3:30 am IST
Updated : Jun 24, 2018, 3:30 am IST
SHARE ARTICLE
Thanking Sukhbir Singh Badal
Thanking Sukhbir Singh Badal

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਅਵਤਾਰ ਸਿੰਘ ਹਿੱਤ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਤੱਖਤ ਸ਼੍ਰੀ ਹਰਿਮੰਦਰ...

ਨਵੀਂ ਦਿੱਲੀ,  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਅਵਤਾਰ ਸਿੰਘ ਹਿੱਤ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਤੱਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਬੀਤੇ ਦਿਨੀਂ ਮੈਂਬਰ ਥਾਪਿਆ ਗਿਆ ਸੀ। ਇਸ ਸਬੰਧੀ ਅਜ ਜਥੇ. ਅਵਤਾਰ ਸਿੰਘ ਹਿੱਤ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਧਨਵਾਦ ਕਰਨ ਲਈ ਉਨ੍ਹਾਂ ਦੀ ਦਿੱਲੀ ਵਾਲੀ ਰਿਹਾਇਸ਼ ਤੇ ਵਿਸ਼ੇਸ਼ ਤੌਰ 'ਤੇ ਧਨਵਾਦ ਕਰਨ ਲਈ ਪਹੂੰਚੇ।

ਇਸ ਮੌਕੇ ਜਥੇ. ਹਿੱਤ ਨੇ ਸ. ਬਾਦਲ ਦਾ ਤਹਿ ਦਿਲੋਂ ਧਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਕਾਬਲੀਅਤ ਤੇ ਪੂਰਾ ਭਰੋਸਾ ਕੀਤਾ ਹੈ ਤੇ ਉਨ੍ਹਾਂ ਨੂੰ ਇਕ ਨਵੀਂ ਜਿੰਮੇਵਾਰੀ ਸੌਂਪੀ ਹੈ।ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਮਿਹਨਤ ਤੇ ਲਗਨ ਸਦਕਾ ਅਕਾਲੀ ਦਲ ਨੂੰ ਹੋਰ ਉਚਾਈਆਂ ਤੇ ਲਿਜਾਉਣ ਦਾ ਪੂਰਾ-ਪੁਰਾ ਯਤਨ ਕਰਾਂਗਾ।ਇਸ ਮੌਕੇ ਜਥੇ. ਅਵਤਾਰ ਸਿੰਘ ਹਿੱਤ

ਦੇ ਨਾਲ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਆਲ ਇੰਡੀਆ ਵਿਸ਼ਵਕਰਮਾ ਫ਼ੈਡਰੇਸ਼ਨ ਦੇ ਸਰਪ੍ਰਸਤ ਸ. ਗੁਰਮਿੰਦਰ ਸਿੰਘ ਮਥਾਰੂ, ਦਿੱਲੀ ਗੁਰਦਵਾਰਾ ਕਮੇਟੀ ਦੇ ਮੈਂਬਰ ਸ. ਕੁਲਵੰਤ ਸਿੰਘ ਬਾਠ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਪ੍ਰਦੇਸ਼ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਰਣਜੀਤ ਕੌਰ, ਜਸਦੀਪ ਸਿੰਘ ਵਿੱਕੀ ਹਿੱਤ ਆਦਿ ਮੌਜੂਦ ਸਨ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement