ਅੰਮ੍ਰਿਤਸਰ: ਭਾਜਪਾ ਆਗੂ ਵਲੋਂ ਔਰਤ ਦੇ ਸ਼ਰੇਆਮ ਥੱਪੜ ਮਾਰਨ ਦਾ ਮਾਮਲਾ ਪੁੱਜਿਆ ਥਾਣੇ
Published : Jun 24, 2019, 6:15 pm IST
Updated : Jun 24, 2019, 6:15 pm IST
SHARE ARTICLE
Amritsar News
Amritsar News

ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਵੇਖਣ ਤੇ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੇ ਜਾਣ ਦਾ ਦਿਤਾ ਭਰੋਸਾ

ਅੰਮ੍ਰਿਤਸਰ: ਸਥਾਨਕ ਭਾਜਪਾ ਆਗੂ ਵਲੋਂ ਇਕ ਔਰਤ ਦੇ ਸ਼ਰੇਆਮ ਥੱਪੜ ਮਾਰਨ ਦਾ ਮਾਮਲਾ ਹੁਣ ਹੋਰ ਗੁਰਮਾਉਂਦਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਸ਼ਿਕਾਇਤ ਪੁਲਿਸ ਥਾਣੇ ਪਹੁੰਚ ਗਈ ਹੈ। ਅੰਮ੍ਰਿਤਸਰ ਦੀ ਰਹਿਣ ਵਾਲੀ ਸਨੇਹ ਲਤਾ ਨੇ ਭਾਜਪਾ ਆਗੂ ’ਤੇ ਉਸ ਨਾਲ ਹੱਥੋਪਾਈ ਕਰਨ ਤੇ ਉਸ ਨਾਲ ਬਦਤਮੀਜ਼ੀ ਕਰਨ ਦਾ ਦੋਸ਼ ਲਗਾਇਆ ਹੈ। ਔਰਤ ਦਾ ਕਹਿਣਾ ਹੈ ਕਿ ਭਾਜਪਾ ਆਗੂ ਨੇ ਨਾ ਸਿਰਫ਼ ਉਸ ਨੂੰ ਥੱਪੜ ਮਾਰੇ ਤੇ ਗਾਲ੍ਹਾਂ ਕੱਢੀਆਂ ਸਗੋਂ ਉਸ ਦੇ ਪਤੀ ਨੂੰ ਵੀ ਬੰਦੀ ਬਣਾ ਕੇ ਕੁੱਟਮਾਰ ਕੀਤੀ।

Amritsar NewsAmritsar News

ਉਕਤ ਔਰਤ ਨੇ ਥਾਣੇ ਪਹੁੰਚ ਦੱਸਿਆ ਕਿ ਉਸ ਦੀ ਭੈਣ ਦੀ ਨੂੰਹ ਘਰੇਲੂ ਝਗੜੇ ਨੂੰ ਲੈ ਕੇ ਜੁਗਲ ਮਹਾਜਨ ਦੀ ਦੁਕਾਨ ’ਤੇ ਗਈ ਸੀ। ਜਦੋਂ ਭੈਣ ਦੇ ਕਹਿਣ ’ਤੇ ਉਹ ਉਸ ਨੂੰ ਸਮਝਾਉਣ ਲਈ ਨੂੰਹ ਦੇ ਪਿੱਛੇ ਗਈ ਤਾਂ ਜੁਗਲ ਮਹਾਜਨ ਨੇ ਉਸ ਨਾਲ ਬਦਤਮੀਜ਼ੀ ਕਰਨੀ ਸ਼ੁਰੂ ਕਰ ਦਿਤੀ ਤੇ ਉਸ ਦੇ ਥੱਪੜ ਮਾਰੇ। ਘਟਨਾ ਦਾ ਪਤਾ ਲੱਗਦੇ ਹੀ ਸਮਾਜ ਸੇਵਿਕਾ ਸਪਨਾ ਭਾਟੀਆ ਵੀ ਮੌਕੇ ’ਤੇ ਪਹੁੰਚ ਗਈ ਤੇ ਦੋਸ਼ੀ ਵਿਰੁਧ ਕਾਰਵਾਈ ਦੀ ਮੰਗ ਕੀਤੀ। ਪੁਲਿਸ ਵਲੋਂ ਸੀ.ਸੀ.ਟੀ.ਵੀ. ਫੁਟੇਜ ਵੇਖਣ ਤੇ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿਤਾ ਗਿਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement