ਜੰਮੂ ਕਸ਼ਮੀਰ : ਬੀਐਸਐਫ਼ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ, 135 ਕਰੋੜ ਦੀ ਹੈਰੋਇਨ ਕੀਤੀ ਜ਼ਬ
Published : Jun 24, 2021, 1:07 am IST
Updated : Jun 24, 2021, 1:07 am IST
SHARE ARTICLE
image
image

ਜੰਮੂ ਕਸ਼ਮੀਰ : ਬੀਐਸਐਫ਼ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ, 135 ਕਰੋੜ ਦੀ ਹੈਰੋਇਨ ਕੀਤੀ ਜ਼ਬਤ

ਜੰਮੂ, 23 ਜੂਨ (ਸਰਬਜੀਤ ਸਿੰਘ) : ਸਰਹੱਦੀ ਸੁਰੱਖਿਆ ਬਲ (ਬੀਐਸਐਫ਼) ਨੇ ਜੰਮੂ ਕਸ਼ਮੀਰ ਦੇ ਕਠੁਆ ਜ਼ਿਲ੍ਹੇ ਦੇ ਹੀਰਾਨਗਰ ਇਲਾਕੇ ’ਚ ਕੌਮਾਂਤਰੀ ਸਰਹੱਦ ’ਤੇ ਬੁਧਵਾਰ ਨੂੰ ਇਕ ਘੁਸਪੈਠੀਏ ਨੂੰ ਮਾਰ ਸੁਟਿਆ ਅਤੇ 135 ਕਰੋੜ ਰੁਪਏ ਦੀ ਹੈਰੋਇਨ ਦੀ ਤਸਕਰੀ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿਤਾ। ਬੀ.ਐਸ.ਐਫ਼. ਦੇ ਬੁਲਾਰੇ ਨੇ ਦਸਿਆ ਕਿ ਬੁਧਵਾਰ ਤੜਕੇ ਸਰਗਰਮ ਜਵਾਨਾਂ ਨੇ ਕਠੁਆ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿਤਾ ਅਤੇ ਕਰੀਬ 27 ਕਿਲੋਗ੍ਰਾਮ ਹੈਰੋਇਨ ਜਬਤ ਕੀਤੀ। ਉਨ੍ਹਾਂ ਦਸਿਆ ਕਿ ਫ਼ੌਜੀਆਂ ਨੇ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨ ਵਲੋਂ ਕੁਝ ਸ਼ੱਕੀ ਗਤੀਵਿਧੀਆਂ ਨੂੰ ਦੇਖਣ ਤੋਂ ਬਾਅਦ ਚਿਤਾਵਨੀ ਜਾਰੀ ਕੀਤੀ। ਪਾਕਿਸਤਾਨੀ ਤਸਕਰ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਨੂੰ ਸਥਿਤੀ ਨੂੰ ਕਾਬੂ ਕਰਨ ਲਈ ਗੋਲੀ ਚਲਾਉਣੀ ਪਈ।
  ਬੁਲਾਰੇ ਨੇ ਦਸਿਆ,‘‘ਇਲਾਕੇ ਦੀ ਤਲਾਸ਼ੀ ਦੌਰਾਨ ਝਾੜੀਆਂ ਨੇੜੇ ਪਾਕਿਸਤਾਨੀ ਤਸਕਰ ਦੀ ਲਾਸ਼ ਅਤੇ ਹੈਰੋਇਨ ਦੇ 27 ਪੈਕੇਟ ਮਿਲੇ। ਜਬਤ ਹੈਰੋਇਨ ਦੀ ਕੀਮਤ ਲਗਭਗ 135 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਨਾਰਦੋ ਅਤਿਵਾਦ ਦੇ ਪੱਖ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਬੁਲਾਰੇ ਨੇ ਦਸਿਆ ਕਿ 23 ਜਨਵਰੀ ਨੂੰ ਬੀਐਸਐਫ਼ ਨੂੰ 150 ਮੀਟਰ ਦੀ ਇਕ ਭੂਮੀਗਤ ਸੁਰੰਗ ਦਾ ਪਤਾ ਲੱਗਾ ਸੀ, ਜਿਸ ਨੂੰ ਖ਼ਤਰਨਾਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਤੋਂ ਅਤਿਵਾਦੀਆਂ ਦੀ ਘੁਸਪੈਠ ਵਿਚ ਮਦਦ ਕਰਨ ਲਈ ਬਣਾਇਆ ਗਿਆ ਸੀ। (ਏਜੰਸੀ)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement