ਸਹੁਰਿਆਂ ਤੋਂ ਦੁਖੀ ਨੂੰਹ ਨੇ ਚੁੱਕਿਆ ਖੋਫ਼ਨਾਕ ਕਦਮ
Published : Jun 24, 2022, 1:51 pm IST
Updated : Jun 24, 2022, 2:37 pm IST
SHARE ARTICLE
photo
photo

ਮ੍ਰਿਤਕ ਆਪਣੇ ਪਿੱਛੇ ਪੰਜ ਸਾਲ ਦਾ ਲੜਕਾ ਛੱਡ ਗਈ

 

 ਬਰਨਾਲਾ : ਬੇਸ਼ਕ ਅਸੀਂ 21ਵੀਂ ਸਦੀ ਵਿਚ ਜੀਅ ਰਹੇ ਆ ਪਰ ਫਿਰ ਵੀ ਧੀਆਂ ਨੂੰ ਉਹਨਾਂ ਦਾ ਮਾਣ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਧੀ ਦਾਜ ਦੀ ਬਲੀ ਚੜਦੀ ਹੈ। ਅਜਿਹਾ ਹੀ ਮਾਮਲਾ ਬਰਨਾਲਾ ਜ਼ਿਲ੍ਹਾ ਤੋਂ ਸਾਹਮਣੇ ਆਇਆ ਹੈ। ਜਿਥੇ ਨਵ-ਵਿਆਹੁਤਾ ਨੇ ਘਰੇਲੂ ਕਲੇਸ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਔਰਤ ਦੀ ਪਹਿਚਾਣ ਅਮਨਦੀਪ ਕੌਰ(32) ਵਜੋਂ ਹੋਈ ਹੈ। 

 

Amandeep kaurAmandeep kaur

 

ਮ੍ਰਿਤਕਾ ਦੇ ਪਿਤਾ ਦਰਸ਼ਨ ਸਿੰਘ ਵਾਸੀ ਗੰਗੋਹਰ ਨੇ ਦੱਸਿਆ ਕਿ ਧੀ ਅਮਨਦੀਪ ਕੌਰ (32) ਦਾ ਵਿਆਹ ਸਾਢੇ ਛੇ ਸਾਲ ਪਹਿਲਾਂ ਪਿੰਡ ਕੁਰੜ ਵਾਸੀ ਰਣਦੀਪ ਸਿੰਘ ਨਾਲ ਹੋਇਆ ਸੀ। ਉਸ ਦੇ ਘਰ ਵਿਚ ਅਕਸਰ ਕਲੇਸ਼ ਰਹਿੰਦਾ ਸੀ। ਕਲੇਸ਼ ਤੋਂ ਦੁਖੀ ਹੋ ਕੇ 20 ਜੂਨ ਨੂੰ ਖ਼ੁਦ ਨੂੰ ਅੱਗ ਲਗਾ ਲਈ । ਅੱਗ ਕਾਰਨ ਉਹ 95 ਫ਼ੀਸਦੀ ਤਕ ਝੁਲਸ ਗਈ ਸੀ ਤੇ ਇਲਾਜ ਲਈ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ ਹੈ।

 

deathdeath

 

ਉਨ੍ਹਾਂ ਦੱਸਿਆ ਮ੍ਰਿਤਕਾ ਆਪਣੇ ਪਿੱਛੇ ਸਾਢੇ ਪੰਜ ਸਾਲਾ ਪੁੱਤਰ ਛੱਡ ਗਈ ਹੈ। ਇਸ ਸਬੰਧੀ ਐੱਸਐੱਚਓ ਠੁੱਲੀਵਾਲ ਹਰਸਿਮਰਨਜੀਤ ਸਿੰਘ ਤੇ ਐੱਸਆਈ ਸੰਦੀਪ ਕੌਰ ਨੇ ਦੱਸਿਆ ਕਿ ਦਰਸ਼ਨ ਸਿੰਘ ਵਾਸੀ ਗੰਗੋਹਰ ਦੇ ਬਿਆਨਾਂ ਦੇ ਆਧਾਰ ਤੇ ਸਹੁਰਾ ਪਰਿਵਾਰ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮ੍ਰਿਤਕਾ ਦੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਬਾਕੀ ਮੁਲਜ਼ਮਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਜਗਰਾਜ ਸਿੰਘ ਹਰਦਾਸਪੁਰਾ, ਅਮਰਜੀਤ ਸਿੰਘ ਮਹਿਲ ਖੁਰਦ, ਡਾ. ਅਮਰਜੀਤ ਸਿੰਘ ਕੁੱਕੂ, ਡਾ. ਬਲਦੇਵ ਸਿੰਘ ਧਨੇਰ ਤੇ ਸਰਪੰਚ ਸੁਖਵਿੰਦਰ ਸਿੰਘ ਗੰਗੋਹਰ ਨੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ  ਕਰਨ ਦੀ ਮੰਗ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement