ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਾਮਲੇ ਵਿਚ ਜਾਂਚ ਸ਼ੁਰੂ, 138 ਮੁਲਾਜ਼ਮਾਂ ਦੀ ਸੂਚੀ ਹੋਈ ਤਿਆਰ 
Published : Jun 24, 2023, 3:43 pm IST
Updated : Jun 24, 2023, 3:43 pm IST
SHARE ARTICLE
Investigation started in the case of fixing raw employees
Investigation started in the case of fixing raw employees

ਨਿਯਮਾਂ ਨੂੰ ਛਿਕੇ ਟੰਗ ਠੇਕਾ ਮੁਲਾਜ਼ਮਾਂ ਨੂੰ ਕੀਤਾ ਗਿਆ ਪੱਕਾ

ਚੰਡੀਗੜ੍ਹ : ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਚਲਾ ਰਹੀ ਪੰਜਾਬ ਵਿਜੀਲੈਂਸ ਬਿਊਰੋ ਨੂੰ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਕਮੇਟੀਆਂ ਵਿਚ ਸੂਬਾ ਪੱਧਰ ’ਤੇ ਹੋਈ ਇਕ ਧੋਖਾਧੜੀ ਦਾ ਪਤਾ ਲੱਗਿਆ ਹੈ। ਵਿਜੀਲੈਂਸ ਨੂੰ ਸੂਚਨਾ ਮਿਲੀ ਸੀ ਕਿ ਸੂਬੇ ਦੀਆਂ ਕਈ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਕਮੇਟੀਆਂ ਵਿਚ ਕੱਚੇ ਤੌਰ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਪੱਕਾ ਕੀਤਾ ਗਿਆ ਹੈ। ਇਸ ਦੇ ਲਈ ਨਾ ਸਿਰਫ਼ ਭ੍ਰਿਸ਼ਟ ਤਰੀਕਿਆਂ ਦੀ ਵਰਤੋਂ ਕੀਤੀ ਗਈ ਹੈ, ਸਗੋਂ ਨਿਯਮ-ਕਾਨੂੰਨਾਂ ਨੂੰ ਵੀ ਨਜ਼ਰਅੰਦਾਜ ਕੀਤਾ ਗਿਆ ਹੈ।

ਮਾਮਲਾ ਸਰਕਾਰ ਦੇ ਧਿਆਨ ਵਿਚ ਆਉਣ ਤੋਂ ਬਾਅਦ ਚੀਫ਼ ਸੈਕਟਰੀ ਵੱਲੋਂ ਵਿਜੀਲੈਂਸ ਬਿਊਰੋ ਨੂੰ  ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਗਿਆ ਸੀ। ਸਰਕਾਰ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਤੋਂ ਉਨ੍ਹਾਂ ਮੁਲਾਜ਼ਮਾਂ ਦੇ ਵੇਰਵੇ ਮੰਗੇ ਗਏ, ਜਿਨ੍ਹਾਂ ਨੂੰ ਪਿਛਲੇ ਕੁੱਝ ਸਮੇਂ ਦੌਰਾਨ ਹੀ ਕੱਚੇ ਮੁਲਾਜ਼ਮਾਂ ਤੋਂ ਪੱਕਾ ਕੀਤਾ ਗਿਆ ਹੈ। ਪੰਚਾਇਤ ਵਿਭਾਗ ਨੇ ਪੂਰੇ ਸੂਬੇ ਵਿਚ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਕਮੇਟੀਆਂ ਵਿਚ ਅਜਿਹੇ 138 ਮੁਲਾਜ਼ਮਾਂ ਦੀ ਸੂਚੀ ਤਿਆਰ ਕਰਕੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਹੈ। 
ਵਿਜਿਲੈਂਸ ਬਿਊਰੋ ਨੇ ਉਕਤ ਸੂਚੀ ਨੂੰ ਹਿੱਸਿਆਂ ਵਿਚ ਵੰਡ ਕੇ ਸਬੰਧਿਤ ਵਿਜੀਲੈਂਸ ਬਿਊਰੋ ਐੱਸ.ਐੱਸ.ਪੀ. ਨੂੰ ਭੇਜ ਦਿੱਤਾ ਹੈ ਤਾਂ ਕਿ ਸਬੰਧਤ ਮੁਲਾਜ਼ਮਾਂ ਦੀ ਸਥਾਨਕ ਪੱਧਰ ’ਤੇ ਜਾਂਚ ਕਰਕੇ ਤੱਥਾਂ ’ਤੇ ਆਧਾਰਤ ਰਿਪੋਰਟ ਤਿਆਰ ਕੀਤੀ ਜਾ ਸਕੇ। ਵਿਜੀਲੈਂਸ ਬਿਊਰੋ ਇਸ ਘਪਲੇ ਵਿਚ ਸ਼ਾਮਲ ਮੁਲਾਜ਼ਮਾਂ ਦੇ ਨਾਲ-ਨਾਲ ਉਨ੍ਹਾਂ ਅਧਿਕਾਰੀਆਂ ’ਤੇ ਵੀ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ, ਜਿਨ੍ਹਾਂ ਨੇ ਚੋਰ ਮੋਰੀ ਦੀ ਵਰਤੋਂ ਕਰਕੇ ਇਨ੍ਹਾਂ ਨੂੰ ਪੱਕੇ ਮੁਲਾਜ਼ਮ ਬਣਾਇਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement