ਪਠਾਨਕੋਟ 'ਚ ਖੇਤਾਂ 'ਚ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, 24 ਘੰਟੇ ਤੋਂ ਲਾਪਤਾ ਸੀ ਨੌਜਵਾਨ

By : GAGANDEEP

Published : Jun 24, 2023, 6:03 pm IST
Updated : Jun 24, 2023, 6:04 pm IST
SHARE ARTICLE
photo
photo

ਪ੍ਰਵਾਰ ਨੇ ਕਤਲ ਦਾ ਪ੍ਰਗਟਾਇਆ ਸ਼ੱਕ

 

ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਵਿਚ ਪੈਂਦੇ ਪਿੰਡ ਚੱਕਧਾਰੀਵਾਲ ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਲਾਸ਼ ਖੇਤਾਂ 'ਚ ਦਰੱਖਤ ਨਾਲ ਲਟਕਦੀ ਮਿਲੀ। ਪੁਲਿਸ ਨੇ ਲਾਸ਼ ਨੂੰ ਦਰੱਖਤ ਤੋਂ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਪਠਾਨਕੋਟ ਦੇ ਸਿਵਲ ਹਸਪਤਾਲ ਭੇਜ ਦਿਤਾ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਕਤਲ ਦਾ ਖ਼ਦਸ਼ਾ ਪ੍ਰਗਟਾਇਆ ਹੈ।

ਇਹ ਵੀ ਪੜ੍ਹੋ: ਪੇਟ 'ਚ ਦਰਦ ਹੋਣ ਤੇ ਲੜਕੀ ਨੂੰ ਕਰਵਾਇਆ ਹਸਪਤਾਲ ਦਾਖਲ, ਜਦੋਂ ਡਾਕਟਰਾਂ ਨੇ ਕੀਤਾ ਚੈੱਕਅੱਪ ਤਾਂ ਉੱਡੇ ਹੋਸ਼! 

ਮ੍ਰਿਤਕ ਦੀ ਪਛਾਣ 30 ਸਾਲਾ ਸੁਰਜੀਤ ਸਿੰਘ ਵਜੋਂ ਹੋਈ ਹੈ। ਸੁਰਜੀਤ ਦੇ ਚਾਚਾ ਨਰਾਇਣ ਸਿੰਘ ਨੇ ਦਸਿਆ ਕਿ ਉਹ 24 ਘੰਟਿਆਂ ਤੋਂ ਲਾਪਤਾ ਸੀ। ਉਹ ਕੱਲ੍ਹ ਸਵੇਰੇ 11 ਵਜੇ ਘਰੋਂ ਨਿਕਲਿਆ ਸੀ ਅਤੇ ਰਾਤ ਤੱਕ ਘਰ ਨਹੀਂ ਆਇਆ। ਦੇਰ ਰਾਤ ਤੱਕ ਜਦੋਂ ਉਹ ਵਾਪਸ ਨਾ ਆਇਆ ਤਾਂ ਰਿਸ਼ਤੇਦਾਰਾਂ ਨੇ ਸੁਰਜੀਤ ਦੀ ਭਾਲ ਸ਼ੁਰੂ ਕਰ ਦਿਤੀ।

ਇਹ ਵੀ ਪੜ੍ਹੋ: ਮੁਹਾਲੀ ਪੁਲਿਸ ਨੇ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਅੱਜ ਸਵੇਰੇ ਪਿੰਡ ਵਾਸੀਆਂ ਨੇ ਉਸ ਦੀ ਲਾਸ਼ ਪਿੰਡ ਤੋਂ ਕੁਝ ਦੂਰੀ ’ਤੇ ਖੇਤਾਂ ਵਿਚ ਪਾਣੀ ਵਾਲੀ ਮੋਟਰ ਕੋਲ ਦਰੱਖਤ ਨਾਲ ਲਟਕਦੀ ਦੇਖੀ। ਪ੍ਰਵਾਰਕ ਮੈਂਬਰਾਂ ਅਨੁਸਾਰ ਸੁਰਜੀਤ ਸਿੰਘ ਦਾ ਕਤਲ ਕਰਕੇ ਲਾਸ਼ ਦਰੱਖਤ ਨਾਲ ਲਟਕਾ ਦਿਤੀ ਗਈ। ਇਸ ਸਬੰਧੀ ਜਦੋਂ ਮੌਕੇ 'ਤੇ ਪਹੁੰਚੀ ਪੁਲਿਸ ਅਧਿਕਾਰੀ ਹਰਪ੍ਰੀਤ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਭੇਜ ਦਿਤਾ ਗਿਆ ਹੈ |

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement