ਜਲੰਧਰ 'ਚ ਬੱਚੇ ਦੀ ਮੌਤ ਤੋਂ ਬਾਅਦ ਹੰਗਾਮਾ: ਗੁੱਸੇ ’ਚ ਆਏ ਪੀੜਤਾਂ ਨੇ ਸਿਵਲ ਹਸਪਤਾਲ ਦੇ ਤੋੜੇ ਸ਼ੀਸ਼ੇ
Published : Jun 24, 2023, 7:23 pm IST
Updated : Jun 24, 2023, 7:23 pm IST
SHARE ARTICLE
photo
photo

ਜ਼ਾਹਿਦ ਅਹਿਮਦ ਨੇ ਦੋਸ਼ ਲਾਇਆ ਕਿ ਡਾਕਟਰਾਂ ਦੀ ਅਣਗਹਿਲੀ ਕਾਰਨ ਉਸ ਦੇ ਪਹਿਲੇ ਬੱਚੇ ਦੀ ਮੌਤ ਹੋ ਗਈ।

 

ਜਲੰਧਰ : ਪੰਜਾਬ ਦੇ ਜਲੰਧਰ ਸਿਵਲ ਹਸਪਤਾਲ 'ਚ ਜਣੇਪੇ ਦੌਰਾਨ ਬੱਚੇ ਦੀ ਮੌਤ ਹੋਣ ਤੋਂ ਬਾਅਦ ਅੱਜ ਕਾਫੀ ਹੰਗਾਮਾ ਹੋਇਆ। ਗੁੱਸੇ 'ਚ ਆਏ ਰਿਸ਼ਤੇਦਾਰਾਂ ਨੇ ਹਸਪਤਾਲ 'ਚ ਭੰਨਤੋੜ ਕੀਤੀ। ਹਸਪਤਾਲ ਦੇ ਸ਼ੀਸ਼ੇ ਦੇ ਦਰਵਾਜ਼ੇ ਅਤੇ ਸਾਮਾਨ ਤੋੜਿਆ। ਹਸਪਤਾਲ ਪ੍ਰਸ਼ਾਸਨ ਨੇ ਤੁਰਤ ਪੁਲਿਸ ਨੂੰ ਸੂਚਨਾ ਦਿਤੀ। ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਭੰਨਤੋੜ ਦੇ ਦੋਸ਼ ਹੇਠ ਫੜੇ ਗਏ ਵਿਅਕਤੀ ਦੀ ਪਛਾਣ ਮਕਸੂਦ ਅਹਿਮਦ ਵਜੋਂ ਹੋਈ ਹੈ। ਮਕਸੂਦ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ ਪਰ ਉਹ ਜਲੰਧਰ ਦੇ ਦਾਨਿਸ਼ਮੰਡਾ 'ਚ ਰਹਿ ਰਿਹਾ ਹੈ। ਉਸ ਦੇ ਭਰਾ ਜ਼ਾਹਿਦ ਅਹਿਮਦ ਦੀ ਪਤਨੀ ਪ੍ਰਵੀਨ ਵਾਸੀ ਬਸਤੀ ਦਾਨਿਸ਼ਮੰਡਾ ਦੀ ਅੱਜ ਸਿਵਲ ਹਸਪਤਾਲ ਵਿਚ ਡਿਲੀਵਰੀ ਹੋਈ ਸੀ।

ਜ਼ਾਹਿਦ ਨੇ ਦੋਸ਼ ਲਾਇਆ ਕਿ ਡਾਕਟਰਾਂ ਦੀ ਲਾਪਰਵਾਹੀ ਕਾਰਨ ਉਸ ਦੇ ਬੱਚੇ ਦੀ ਮੌਤ ਹੋਈ ਹੈ। ਉਸ ਨੇ ਆਪਣੀ ਪਤਨੀ ਨੂੰ ਡਿਲੀਵਰੀ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਸੀ, ਕਿਉਂਕਿ ਡਾਕਟਰਾਂ ਨੇ ਕਿਹਾ ਸੀ ਕਿ ਕੇਸ ਨਾਜ਼ੁਕ ਹੈ ਅਤੇ ਡਿਲੀਵਰੀ ਆਪ੍ਰੇਸ਼ਨ ਰਾਹੀਂ ਕੀਤੀ ਜਾਵੇਗੀ। ਜ਼ਾਹਿਦ ਅਹਿਮਦ ਨੇ ਦੋਸ਼ ਲਾਇਆ ਕਿ ਡਾਕਟਰਾਂ ਦੀ ਅਣਗਹਿਲੀ ਕਾਰਨ ਉਸ ਦੇ ਪਹਿਲੇ ਬੱਚੇ ਦੀ ਮੌਤ ਹੋ ਗਈ।

ਉਥੇ ਹੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਵਰਿੰਦਰ ਥਿੰਦ ਦਾ ਕਹਿਣਾ ਹੈ ਕਿ ਬੱਚੇ ਦਾ ਜਨਮ ਆਪ੍ਰੇਸ਼ਨ ਰਾਹੀਂ ਹੋਇਆ ਹੈ। ਉਸ ਦੀ ਹਾਲਤ ਕਾਫੀ ਨਾਜ਼ੁਕ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਸਪਤਾਲ ਦੇ ਸਟਾਫ ਦੀ ਕੋਈ ਲਾਪਰਵਾਹੀ ਨਹੀਂ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement