Punjab News: SGPC ਦੀ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ ਲਾਪਤਾ
Published : Jun 24, 2025, 6:13 pm IST
Updated : Jun 24, 2025, 6:13 pm IST
SHARE ARTICLE
 SGPC's Dharam Prachar Committee in-charge Kartar Singh missing News
SGPC's Dharam Prachar Committee in-charge Kartar Singh missing News

Punjab News: ਸੁਲਤਾਨਵਿੰਡ ਨਹਿਰ ਕੋਲੋਂ ਮਿਲਿਆ ਕਰਤਾਰ ਸਿੰਘ ਦਾ ਸਕੂਟਰ

 SGPC's Dharam Prachar Committee in-charge Kartar Singh missing: ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ ਪਿਛਲੇ ਦੋ ਦਿਨਾਂ ਤੋਂ ਭੇਦਭਰੀ ਹਾਲਾਤ ‘ਚ ਲਾਪਤਾ ਹਨ। ਜਾਣਕਾਰੀ ਮੁਤਾਬਕ ਕਰਤਾਰ ਸਿੰਘ ਦਾ ਸਕੂਟਰ ਸਲਤਾਨਵਿੰਡ ਨਹਿਰ ਦੇ ਕਿਨਾਰੇ ਮਿਲਿਆ ਹੈ। 

ਐਸਜੀਪੀਸੀ ਦੇ ਧਰਮ ਪ੍ਰਚਾਰ ਸਕੱਤਰ ਵਿਜੇ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਕਰਤਾਰ ਸਿੰਘ ਪਿਛਲੇ ਦੋ ਦਿਨਾਂ ਤੋਂ ਘਰ ਨਹੀਂ ਪਹੁੰਚੇ। ਅਸੀਂ ਉਨ੍ਹਾਂ ਦੇ ਘਰ, ਰਿਸ਼ਤੇਦਾਰਾਂ ਕੋਲ ਜਾਂਚ ਕੀਤੀ, ਪਰ ਕੋਈ ਸੁਰਾਖ਼ ਨਹੀਂ ਮਿਲਿਆ। ਉਨ੍ਹਾਂ ਦਾ ਸਕੂਟਰ ਨਹਿਰ ਕੋਲੋਂ ਮਿਲਿਆ ਹੈ, ਜਿਸ ਕਾਰਨ ਸਾਨੂੰ ਮਾਮਲੇ ਦੀ ਗੰਭੀਰਤਾ 'ਤੇ ਸ਼ੱਕ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਰਿਵਾਰ ਦੇ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਇਹ ਮਾਮਲਾ ਆਮ ਗਾਇਬੀ ਨਹੀਂ ਲੱਗਦਾ। ਜੇਕਰ ਇਹ ਮਾਮਲਾ ਕਿਸੇ ਸਾਜ਼ਿਸ਼ ਜਾਂ ਹਿੰਸਕ ਘਟਨਾ ਨਾਲ ਜੁੜਿਆ ਹੋਇਆ ਹੈ, ਤਾਂ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। 

ਦੂਜੇ ਪਾਸੇ ਪੁਲਿਸ ਵੱਲੋਂ ਵੀ ਮਾਮਲੇ ਦੀ ਜਾਂਚ ਜਾਰੀ ਹੈ। ਥਾਣਾ ਬੀ ਡਵਿਜ਼ਨ ਦੇ ਪੁਲੁਸ ਅਧਿਕਾਰੀ ਸੁਖਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਪਰਿਵਾਰ ਵੱਲੋਂ ਦੋ ਦਿਨਾਂ ਤੋਂ ਕਰਤਾਰ ਸਿੰਘ ਦੇ ਗਾਇਬ ਹੋਣ ਦੀ ਸ਼ਿਕਾਇਤ ਮਿਲੀ ਸੀ। ਨਹਿਰ ਕੋਲੋਂ ਉਨ੍ਹਾਂ ਦਾ ਸਕੂਟਰ ਮਿਲਿਆ ਹੈ ਅਤੇ ਤਲਾਸ਼ ਜਾਰੀ ਹੈ। ਸਾਰੇ ਨਜ਼ਦੀਕੀ ਥਾਣਿਆਂ ਨੂੰ ਜਾਣਕਾਰੀ ਭੇਜੀ ਗਈ ਹੈ। ਪੁਲਿਸ ਨੇ ਕਿਹਾ ਕਿ ਉਹ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸਾਰੇ ਸਬੂਤਾਂ ਦੇ ਆਧਾਰ 'ਤੇ ਅਗਲਾ ਕਦਮ ਚੁੱਕਿਆ ਜਾਵੇਗਾ।
(For more news apart from ' SGPC's Dharam Prachar Committee in-charge Kartar Singh missing News',  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement