ਡੀ.ਜੀ.ਪੀ. ਨੇ ਲਗਾਏ ਪੌਦੇ
Published : Jul 24, 2018, 2:49 am IST
Updated : Jul 24, 2018, 2:49 am IST
SHARE ARTICLE
Suresh Arora planting Plants at Police Headquarters
Suresh Arora planting Plants at Police Headquarters

ਵਾਤਾਵਰਣ ਨੂੰ ਹਰਾ-ਭਰਾ ਤੇ ਸਾਫ਼-ਸੁਥਰਾ ਰੱਖਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵਲੋਂ ਅੱਜ ਪੂਰੇ ਸੂਬੇ ਵਿਚ ਪੁਲਿਸ ਨਾਲ ਸਬੰਧਤ ਜ਼ਮੀਨਾਂ 'ਤੇ 50,000............

ਚੰਡੀਗੜ੍ਹ : ਵਾਤਾਵਰਣ ਨੂੰ ਹਰਾ-ਭਰਾ ਤੇ ਸਾਫ਼-ਸੁਥਰਾ ਰੱਖਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵਲੋਂ ਅੱਜ ਪੂਰੇ ਸੂਬੇ ਵਿਚ ਪੁਲਿਸ ਨਾਲ ਸਬੰਧਤ ਜ਼ਮੀਨਾਂ 'ਤੇ 50,000 ਤੋਂ ਵੱਧ ਬੂਟੇ ਲਗਾ ਕੇ ਰੁੱਖ ਲਗਾਉ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।  ਸੀਨੀਅਰ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੇ ਇਹ ਬੂਟੇ ਪੰਜਾਬ ਆਰਮਡ ਪੁਲਿਸ (ਪੀ.ਏ. ਪੀ.), ਇੰਡੀਅਨ ਰਿਜ਼ਰਵ ਬਟਾਲੀਅਨ (ਆਈ.ਆਰ.ਬੀ.), ਪੁਲਿਸ ਥਾਣਿਆਂ/ਪੁਲਿਸ ਚੌਕੀਆਂ/ਪੁਲਿਸ ਲਾਈਨਜ਼ ਆਦਿ ਥਾਵਾਂ 'ਤੇ ਲਾਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਅਤੇ ਪੁਲਿਸ ਹੈੱਡ ਕੁਆਰਟਰ ਵਿਖੇ ਤਾਇਨਾਤ ਹੋਰ ਉੱਚ ਅਧਿਕਾਰੀਆਂ ਨੇ

ਅੱਜ ਪੁਲਿਸ ਹੈੱਡਕੁਆਟਰ ਵਿਖੇ ਬੂਟੇ ਲਾਏ। ਇਸ ਮੌਕੇ  ਅਰੋੜਾ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ, ਕਮਿਸ਼ਨਰੇਟ ਅਫ਼ਸਰਾਂ ਨੂੰ ਇਹ ਤਾਕੀਦ ਕੀਤੀ ਗਈ ਹੈ ਕਿ ਉਹ ਪੁਲਿਸ ਵਿਭਾਗ ਨਾਲ ਸਬੰਧਤ ਹਰ ਰੈਂਕ ਦੇ ਅਧਿਕਾਰੀ ਤੇ ਕਰਮਚਾਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸ਼ੁਰੂ ਕੀਤੇ 'ਤੰਦਰੁਸਤ ਪੰਜਾਬ' ਮਿਸ਼ਨ ਵਿਚ ਬਣਦਾ ਯੋਗਦਾਨ ਪਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪੁਲਿਸ ਨਾਲ ਸਬੰਧਤ ਵੱਖ-ਵੱਖ ਥਾਵਾਂ 'ਤੇ ਰੁੱਖ ਲਗਾਉਣ ਦੀ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement