ਜ਼ਿਲ੍ਹਾ ਪ੍ਰੀਸ਼ਦ,ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਵਿਚ ਕਾਂਗਰਸ ਹੂੰਝਾ ਫੇਰੂ ਜਿੱਤ ਹਾਸਲ ਕਰੇਗੀ: ਮੰਡ
Published : Jul 24, 2018, 11:19 am IST
Updated : Jul 24, 2018, 11:19 am IST
SHARE ARTICLE
Block Samiti and Panchayat elections
Block Samiti and Panchayat elections

ਲੋਕ ਸਭਾ ਹਲਕਾ ਲੁਧਿਆਣਾ ਵਿਚ ਆਉਂਦੇ ਦਿਹਾਤੀ ਖੇਤਰਾਂ ਅੰਦਰ ਐਮਪੀ ਰਵਨੀਤ ਸਿੰਘ ਬਿੱਟੂ, ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਜ਼ਿਲ੍ਹਾ ਪ੍ਰਧਾਨ....

ਲੁਧਿਆਣਾ,  ਲੋਕ ਸਭਾ ਹਲਕਾ ਲੁਧਿਆਣਾ ਵਿਚ ਆਉਂਦੇ ਦਿਹਾਤੀ ਖੇਤਰਾਂ ਅੰਦਰ ਐਮਪੀ ਰਵਨੀਤ ਸਿੰਘ ਬਿੱਟੂ, ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਦੀ ਅਗਵਾਈ 'ਚ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤ ਚੋਣਾਂ ਵਿਚ ਕਾਂਗਰਸ ਹੂੰਝਾ ਫੇਰੂ ਜਿੱਤ ਹਾਸਲ ਕਰੇਗੀ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਸਥਾਨਕ ਸਰਕਾਰਾਂ ਸੈਲ ਦੇ ਸਾਬਕਾ ਉਪ ਚੇਅਰਮੈਨ ਗੁਰਸਿਮਰਨ ਸਿੰਘ ਮੰਡ ਨੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਦਿਆਂ ਕੀਤਾ। ਉਨਾਂ ਕੁਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ 2019 ਵਿਚ ਪ੍ਰਧਾਨ ਮੰਤਰੀ ਉਮੀਦਵਾਰ ਬਣਾਉਣ 'ਤੇ ਅਸੀਂ ਸਾਰੇ ਕਾਂਗਰਸ ਪਾਰਟੀ ਦਾ ਵਿਸ਼ੇਸ਼ ਤੌਰ 'ਤੇ ਧਨਵਾਦ ਕਰਦੇ ਹਾਂ, ਹੁਣ ਮੋਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।

ਇਸ ਮੌਕੇ ਹਰਜਿੰਦਰ ਢੀਂਡਸਾ, ਚੇਅਰਮੈਨ ਜਤਿੰਦਰ ਪਾਲ ਸਿੰਘ ਬੇਦੀ, ਸੁਖਪਾਲ ਸਿੰਘ ਭੱਠਲ ਸੈਂਪੀ, ਅਸ਼ਵਨੀ ਕੁਮਾਰ ਸਿੰਗਲਾ, ਹਰਦੇਵ ਸਿੰਘ, ਭਵਜੋਤ ਸਿੰਘ, ਰਮਨਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement