ਅਸ਼ਲੀਲ ਗੀਤਾਂ ਅਤੇ ਫ਼ਿਲਮਾਂ 'ਤੇ ਰੋਕ ਲਗਾਉਣ ਲਈ ਮਨੀਸ਼ਾ ਗੁਲਾਟੀ ਨੇ ਮੋਦੀ ਨਾਲ ਕੀਤੀ ਮੁਲਾਕਾਤ
Published : Jul 24, 2019, 5:33 pm IST
Updated : Jul 24, 2019, 5:33 pm IST
SHARE ARTICLE
Manisha Gulati meet PM Narendra Modi
Manisha Gulati meet PM Narendra Modi

ਵਿਦੇਸ਼ੀ ਲਾੜਿਆਂ ਵੱਲੋਂ ਲੜਕੀਆਂ ਨਾਲ ਕੀਤੇ ਜਾ ਰਹੇ ਧੋਖੇ ਬਾਰੇ ਵੀ ਕਰਵਾਇਆ ਜਾਣੂ

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨਾਂ ਪੰਜਾਬ ਰਾਜ ਨਾਲ ਸਬੰਧਤ ਕਈਂ ਅਹਿਮ ਮਸਲੇ ਪ੍ਰਧਾਨ ਮੰਤਰੀ ਕੋਲ ਉਠਾਏ।

Manisha GulatiManisha Gulati

ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਗੁਲਾਟੀ ਨੇ ਦਸਿਆ ਕਿ ਅੱਧੇ ਘੰਟੇ ਤਕ ਇਸ ਮੁਲਾਕਾਤ ਦੌਰਾਨ ਉਨ੍ਹਾਂ ਵਿਦੇਸ਼ੀ ਲਾੜਿਆਂ ਵਲੋਂ ਵਿਆਹ ਕੇ ਛੱਡੀਆਂ ਗਈਆਂ ਲੜਕੀਆਂ ਦਾ ਮੁੱਦਾ ਵਿਸ਼ੇਸ਼ ਤੌਰ ਤੇ ਉਠਾਇਆ ਅਤੇ ਮੰਗ ਕੀਤੀ ਕਿ ਇਸ ਸਬੰਧੀ ਕੋਈ ਅਜਿਹੀ ਨੀਤੀ ਤਿਆਰ ਕੀਤੀ ਜਾਵੇ ਕਿ ਕੋਈ ਵੀ ਐਨ.ਆਰ.ਆਈ. ਦੇਸ਼ ਦੀ ਲੜਕੀਆਂ ਨਾਲ ਵਿਆਹ ਦੇ ਨਾਂ ਤੇ ਧੋਖਾ ਨਾ ਕਰ ਸਕਣ।

Manisha Gulati meet PM Narendra ModiManisha Gulati meet PM Narendra Modi

ਗੁਲਾਟੀ ਨੇ ਦਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਗੀਤਾਂ ਅਤੇ ਫਿਲਮਾਂ ਰਾਹੀਂ ਔਰਤਾਂ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦਾ ਵੀ ਮਸਲਾ ਉਠਾਇਆ ਅਤੇ ਮੰਗ ਕੀਤੀ ਕਿ ਹਰ ਸੂਬੇ ਵਿਚ ਗੀਤਾਂ ਲਈ ਫਿਲਮਾਂ ਦੀ ਤਰਜ਼ 'ਤੇ ਇਕ ਸੈਂਸਰ ਬੋਰਡ ਦੀ ਸਥਾਪਨਾ ਕੀਤੀ ਜਾਵੇ ਅਤੇ ਉਸ ਵਿਚ ਮਹਿਲਾ ਕਮਿਸ਼ਨ ਦੀ ਪ੍ਰਤੀਨਿੱਧ ਨੂੰ ਜਰੂਰ ਸ਼ਾਮਲ ਕੀਤਾ ਜਾਵੇ।

Modi's minister in the parliament asked where is Rahul?PM Modi

ਗੁਲਾਟੀ ਨੇ ਦਸਿਆ ਕਿ ਬੀਤੇ ਦਿਨੀਂ ਪੰਜਾਬ ਰਾਜ ਕਮਿਸ਼ਨ ਵਲੋਂ ਗਾਇਕ ਹਨੀ ਸਿੰਘ ਵਿਰੁਧ ਕੀਤੀ ਗਈ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਵਲੋਂ ਸਮੁੱਚੀ ਗੱਲਬਾਤ ਦੌਰਾਨ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਮਸਲਿਆਂ ਉੱਤੇ ਛੇਤੀ ਤੋਂ ਛੇਤੀ ਕਾਰਵਾਈ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement