ਦੁਖਦਾਈ ਖ਼ਬਰ: ਦੋ ਦੋਸਤਾਂ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ
Published : Jul 24, 2022, 12:37 pm IST
Updated : Jul 24, 2022, 12:41 pm IST
SHARE ARTICLE
photo
photo

ਮੈਡੀਕਲ ਸਟੋਰ 'ਤੇ ਕੰਮ ਕਰਦੇ ਸਨ ਦੋਵੇਂ ਮ੍ਰਿਤਕ ਨੌਜਵਾਨ

 

ਤਰਨਤਾਰਨ  : ਤਰਨਤਾਰਨ ਜ਼ਿਲ੍ਹੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਦੋ ਦੋਸਤਾਂ ਨੇ ਜ਼ਹਿਰਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ (24) ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਵਰਾਣਾ, ਕਰੀਬ ਦੋ ਸਾਲ ਤੋਂ ਪਿੰਡ ਢੋਟੀਆਂ ਵਿਖੇ ਸਥਿਤ ਇਕ ਮੈਡੀਕਲ ਸਟੋਰ ਵਿਖੇ ਨੌਕਰੀ ਕਰਦਾ ਸੀ।

 

 

PHOTO
PHOTO

ਇਸ ਦੇ ਨਾਲ ਇਕ ਹੋਰ ਨੌਜਵਾਨ ਸਿਮਰਨਜੀਤ ਸਿੰਘ (20) ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਤੁੜ, ਜੋ ਕਰੀਬ 6 ਮਹੀਨੇ ਤੋਂ ਮੈਡੀਕਲ ਸਟੋਰ ਵਿਚ ਨੌਕਰੀ ਕਰ ਰਿਹਾ ਸੀ।  ਸ਼ਨੀਵਾਰ ਸਵੇਰੇ ਕਰੀਬ 9 ਵਜੇ ਦੋਵੇਂ ਨੌਜਵਾਨ ਜਦੋਂ ਉਕਤ ਮੈਡੀਕਲ ਸਟੋਰ ਵਿਚ ਕੰਮ ਲਈ ਪੁੱਜੇ ਤਾਂ ਉਨ੍ਹਾਂ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਗਈ।

 

 

PHOTOPHOTO

ਦੋਵਾਂ ਦੀ ਹਾਲਤ ਖ਼ਰਾਬ ਹੁੰਦੇ ਵੇਖ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ। ਸ਼ਨੀਵਾਰ ਦੇਰ ਸ਼ਾਮ ਦੋਵਾਂ ਨੇ ਅੰਮ੍ਰਿਤਸਰ ਹਸਪਤਾਲ ਵਿਖੇ ਦਮ ਤੋੜ ਦਿੱਤਾ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement