ਸੁਲਤਾਨਪੁਰ ਲੋਧੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

By : GAGANDEEP

Published : Jul 24, 2023, 12:25 pm IST
Updated : Jul 24, 2023, 12:25 pm IST
SHARE ARTICLE
photo
photo

ਪ੍ਰਵਾਰ ਨੇ ਕਤਲ ਦਾ ਜਤਾਇਆ ਸ਼ੱਕ

 

ਕਪੂਰਥਲਾ : ਕਪੂਰਥਲਾ ਦੇ ਸੁਲਤਾਨਪੁਰ ਲੋਧੀ ਥਾਣੇ ਅਧੀਨ ਪੈਂਦੇ ਪਿੰਡ ਮੋਠਾਂਵਾਲ ਨੇੜੇ ਮੋਟਰ 'ਤੇ ਕੁਝ ਨੌਜਵਾਨਾਂ ਨਾਲ ਕਥਿਤ ਤੌਰ 'ਤੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਜੀਤ ਸਿੰਘ ਵਜੋਂ ਹੋਈ ਹੈ। ਹਾਲਾਂਕਿ ਪਰਿਵਾਰ ਨੇ ਓਵਰਡੋਜ਼ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਤੇ ਕਿਹਾ ਕਿ ਸਾਡੇ ਲੜਕੇ ਦਾ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: WhatsApp New Features : ਵੀਡੀਓ ਕਾਲਾਂ ਲਈ ਲੈਂਡਸਕੇਪ ਮੋਡ ਤੋਂ ਨਵੀਂ ਸਟਿੱਕਰ ਟਰੇ ਤੱਕ; ਮੈਟਾ ਨੇ ਘੋਸ਼ਿਤ ਕੀਤੀ ਨਵੀ ਸੂਚੀ  

ਦਸਿਆ ਜਾ ਰਿਹਾ ਹੈ ਕਿ ਇਕ ਦਿਨ ਪਹਿਲਾਂ ਉਸ ਦਾ ਦੋਸਤ ਉਕਤ ਨੌਜਵਾਨ ਨੂੰ ਆਪਣੇ ਮੋਟਰਸਾਈਕਲ 'ਤੇ ਆਪਣੇ ਨਾਲ ਲੈ ਗਿਆ ਸੀ। ਉਹ ਦੇਰ ਰਾਤ ਤੱਕ ਘਰ ਨਹੀਂ ਪਰਤਿਆ। ਪ੍ਰਵਾਰ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ।

ਇਹ ਵੀ ਪੜ੍ਹੋ: ਕਾਲੀ ਵੇਈਂ ’ਚ ਰੁੜ੍ਹਿਆ 15 ਸਾਲਾ ਮੁੰਡਾ, ਪ੍ਰਵਾਰਕ ਮੈਂਬਰਾਂ ਤੇ ਪੁਲਿਸ ਵਲੋਂ ਭਾਲ ਜਾਰੀ 

ਅਗਲੇ ਦਿਨ ਉਸ ਦਾ ਮੋਟਰਸਾਈਕਲ ਅਤੇ ਨੌਜਵਾਨ ਮੋਟਰ 'ਤੇ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ। ਉਸ ਦੇ ਕੋਲ ਇਕ ਸਰਿੰਜ ਵੀ ਪਈ ਸੀ। ਰਿਸ਼ਤੇਦਾਰਾਂ ਨੇ ਉਸ ਨੂੰ ਤੁਰੰਤ ਕਪੂਰਥਲਾ ਦੇ ਇਕ ਨਿੱਜੀ ਹਸਪਤਾਲ ਵਿਚ ਲਿਆਂਦਾ। ਜਿਥੇ ਡਿਊਟੀ ਡਾਕਟਰ ਨੇ ਉਸ ਦੇ ਲੜਕੇ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਮਾਂ ਦੇ ਬਿਆਨਾਂ ’ਤੇ ਦੋ ਭਰਾਵਾਂ ਸਮੇਤ 3 ਵਿਅਕਤੀਆਂ ਖ਼ਿਲਾਫ਼ ਧਾਰਾ 304 ਅਤੇ 34 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement