ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ

By : GAGANDEEP

Published : Jul 24, 2023, 6:12 pm IST
Updated : Jul 24, 2023, 6:12 pm IST
SHARE ARTICLE
photo
photo

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਜਿੰਪਾ ਰਾਹੀਂ ਮੁੱਖ ਮੰਤਰੀ ਨੂੰ ਮਿਲ ਕੇ ‘ਮੁੱਖ ਮੰਤਰੀ ਰਾਹਤ ਫੰਡ’ ਵਿਚ ਪਾਇਆ ਯੋਗਦਾਨ

 

ਚੰਡੀਗੜ੍ਹ: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀ ਇਕ ਦਿਨ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦਿਤੀ ਹੈ। ਐਸੋਸੀਏਸ਼ਨ ਦੇ ਲਗਭਗ 600 ਮੈਂਬਰ ਹਨ ਅਤੇ ਇਨ੍ਹਾਂ ਵੱਲੋਂ ਇਕ ਦਿਨ ਦੀ ਕਰੀਬ 15 ਲੱਖ ਰੁਪਏ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿਤੀ ਗਈ ਹੈ।

ਇਹ ਵੀ ਪੜ੍ਹੋ: ਗੁਜਰਾਤ ਵਿਚ ਜੂਨਾਗੜ੍ਹ 'ਚ ਢਹਿ-ਢੇਰੀ ਹੋਈ ਦੋ ਮੰਜ਼ਿਲਾ ਇਮਾਰਤ 

ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਜੁਲਾਈ ਮਹੀਨੇ ਦੀ ਇਕ ਦਿਨ ਦੀ ਤਨਖਾਹ ਕੱਟਣ ਸਬੰਧੀ ਪੱਤਰ ਮੁੱਖ ਮੰਤਰੀ ਨੂੰ ਸੌਂਪਿਆ। ਇਸ ਐਸੋਸੀਏਸ਼ਨ ਵਿਚ ਜੂਨੀਅਰ ਇੰਜੀਨੀਅਰਜ਼, ਸਹਾਇਕ ਇੰਜੀਨੀਅਰ ਅਤੇ ਤਰੱਕੀ ਪ੍ਰਾਪਤ ਉਪਮੰਡਲ ਇੰਜੀਨੀਅਰਜ਼ ਸ਼ਾਮਲ ਹਨ।

ਇਹ ਵੀ ਪੜ੍ਹੋ: ਮੀਂਹ ਤੋਂ ਬਾਅਦ ਚੰਡੀਗੜ੍ਹ-ਦਿੱਲੀ ਹਾਈਵੇਅ 'ਤੇ ਲੱਗਿਆ ਲੰਮਾ ਜਾਮ, 3 ਘੰਟੇ ਤੱਕ ਵਾਹਨਾਂ 'ਚ ਫਸੇ ਰਹੇ ਲੋਕ 

ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੋਂ ਇਲਾਵਾ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਜਨਰਲ ਸਕੱਤਰ ਅਰਵਿੰਦ ਸੈਣੀ, ਵਿੱਤ ਸਕੱਤਰ ਕਮਰਜੀਤ ਸਿੰਘ ਮਾਨ, ਚੇਅਰਮੈਨ ਸੁਖਮਿੰਦਰ ਸਿੰਘ ਅਤੇ ਦੀਪਾਂਸ਼ ਗੁਪਤਾ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement