Punajab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਬਾਦਲ ,ਜਥੇਦਾਰ ਨੂੰ ਸੌਂਪਿਆ ਲਿਫਾਫਾਬੰਦ ਜਵਾਬ
Published : Jul 24, 2024, 2:44 pm IST
Updated : Jul 24, 2024, 7:09 pm IST
SHARE ARTICLE
Sukhbir Badal
Sukhbir Badal

ਸੁਖਬੀਰ ਬਾਦਲ ਨੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਆਪਣਾ ਸਪੱਸ਼ਟੀਕਰਨ

Punajab News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਹਨ। ਸੁਖਬੀਰ ਬਾਦਲ ਨੇ ਬੰਦ ਲਿਫਾਫੇ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਲਿਖਤੀ ਜਵਾਬ ਸੌਂਪਿਆ ਹੈ। ਉਨ੍ਹਾਂ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ।

ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬੁਲਾਰੇ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਸਾਨੂੰ ਸੁਖਬੀਰ ਸਿੰਘ ਬਾਦਲ ਦਾ ਜਵਾਬ ਮਿਲਿਆ ਹੈ , ਜਿਸ ਨੂੰ 5 ਸਿੰਘ ਸਹਿਬਾਨਾਂ ਦੀ ਮੀਟਿੰਗ 'ਚ ਪੜ੍ਹਾਂਗੇ। ਉਨ੍ਹਾਂ ਕਿਹਾ ਕਿ 5 ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ। 5 ਸਿੰਘ ਸਹਿਬਾਨਾਂ ਦੀ ਮੀਟਿੰਗ ਕੁੱਝ ਦਿਨਾਂ 'ਚ ਹੋਵੇਗੀ। 

ਸ਼੍ਰੋਮਣੀ ਕਮੇਟੀ ਵੱਲੋਂ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨੂੰ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਆਪਣਾ ਲਿਖਤੀ ਜਵਾਬ ਸੌਂਪ ਦਿੱਤਾ ਹੈ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਆਪਣਾ ਫ਼ੈਸਲਾ ਸੁਣਾਉਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement