ਬਟਾਲਾ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 2 ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ
Published : Aug 24, 2019, 12:26 pm IST
Updated : Aug 24, 2019, 12:26 pm IST
SHARE ARTICLE
Batala police hand over success, arrest 2 robbers
Batala police hand over success, arrest 2 robbers

ਚੋਰੀ ਦੇ 8 ਮੋਟਰਸਾਈਕਲ ਕੀਤੇ ਬਰਾਮਦ

ਬਟਾਲਾ- ਪੰਜਾਬ ਵਿੱਚ ਜਿੱਥੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ ਉੱਥੇ ਹੀ ਬਟਾਲਾ ਪੁਲਿਸ ਹੱਥ 1 ਵੱਡੀ ਸਫ਼ਲਤਾ ਲੱਗੀ ਹੈ ਦਰਅਸਲ ਪੁਲਿਸ ਵੱਲੋਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹਨਾਂ ਨੌਜਵਾਨਾਂ ਵੱਲੋਂ ਮੋਟਰਸਾਈਕਲ ਚੋਰੀ ਕੀਤੇ ਜਾਣ ਤੋਂ ਬਾਅਦ ਵੱਖ-ਵੱਖ ਜਿਲ੍ਹਿਆਂ ਵਿਚ ਮੋਟਰਸਾਈਕਲਾਂ ਨੂੰ ਵੇਚ ਦਿੱਤਾ ਜਾਂਦਾ ਸੀ। ਇਸ ਮਾਮਲੇ ‘ਚ ਪੁਲਿਸ ਨੇ 2 ਨੌਜਵਾਨ ਵੱਲੋਂ ਚੋਰੀ ਕੀਤੇ 8 ਮੋਟਰਸਾਈਕਲ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ।

ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਜੋਬਨਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਦੋਨੇਂ ਨੌਜਵਾਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। ਉਹਨਾਂ ਕਿਹਾ ਕਿ ਨੌਜਵਾਨਾਂ ਵੱਲੋਂ ਮੋਟਰਸਾਈਕਲ ਚੋਰੀ ਕਰਕੇ ਅਲੀਵਾਲ ਪਿੰਡ ਦੇ ਨੇੜੇ ਛੁਪਾਉਣ ਤੋਂ ਬਾਅਦ ਵੇਚ ਦਿੱਤਾ ਜਾਂਦਾ ਸੀ। ਜਾਂਚ ਅਧਿਕਾਰੀ ਨੇ ਕਿਹਾ ਕਿ ਦੋਨਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ  ਸ਼ੁਰੂ ਕਰ ਦਿੱਤੀ ਗਈ ਹੈ।

ਉੱਥੇ ਹੀ ਜਾਂਚ ਅਧਿਕਾਰੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹਨਾਂ ਨੌਜਵਾਨਾਂ ਨਾਲ ਹੋਰ ਕਿਹੜੇ ਵੱਡੇ ਗਿਰੋਹਾ ਦੀ ਤਾਰ ਜੁੜੀ ਹੋਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement