ਬਾਦਲ ਦੀ ਰਿਹਾਇਸ਼ ਤੋਂ 8 ਹੋਰ ਨਿਕਲੇ ਕੋਰੋਨਾ ਪਾਜ਼ੇਟਿਵ
Published : Aug 24, 2020, 11:44 pm IST
Updated : Aug 24, 2020, 11:44 pm IST
SHARE ARTICLE
image
image

ਬਾਦਲ ਦੀ ਰਿਹਾਇਸ਼ ਤੋਂ 8 ਹੋਰ ਨਿਕਲੇ ਕੋਰੋਨਾ ਪਾਜ਼ੇਟਿਵ

ਮੌਤਾਂ ਦਾ ਕੁਲ ਅੰਕੜਾ 1129 ਤੇ ਪਾਜ਼ੇਟਿਵ ਕੇਸਾਂ ਦੀ ਗਿਣਤੀ 43284 ਤਕ ਪਹੁੰਚੀ, ਕੁਲ 28357 ਮਰੀਜ਼ ਠੀਕ ਹੋਏ

ਸ੍ਰੀ ਮੁਕਤਸਰ ਸਾਹਿਬ, 24 ਅਗੱਸਤ (ਰਣਜੀਤ ਸਿੰਘ) : ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕੋਰੋਨਾ ਦੇ 52 ਨਵੇਂ ਆਏ ਮਾਮਲਿਆਂ ਵਿਚੋਂ 8 ਮਾਮਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਿੰਡ ਬਾਦਲ ਸਥਿਤ ਨਿੱਜੀ ਰਿਹਾਇਸ਼ ਨਾਲ ਸਬੰਧਤ ਹਨ। ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ 11 ਕੇਸ ਪਿੰਡ ਬਾਦਲ ਨਾਲ ਸਬੰਧਤ ਹਨ ਜਦਕਿ ਬਾਕੀ ਮਾਮਲੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਹਨ। ਜੋ 11 ਕੇਸ ਬਾਦਲ ਪਿੰਡ ਨਾਲ ਸਬੰਧਿਤ ਹਨ, ਉਨ੍ਹਾਂ 'ਚੋ 8 ਮਾਮਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਿੰਡ ਬਾਦਲ ਸਥਿਤ ਨਿੱਜੀ ਰਿਹਾਇਸ਼ 'ਤੇ ਤਾਇਨਾਤ ਸੀ. ਆਈ. ਐਸ. ਐਫ਼. ਦੇ ਮੁਲਾਜ਼ਮਾਂ ਦੇ ਹਨ। ਇਨ੍ਹਾਂ ਦੇ ਸੈਂਪਲ 21 ਅਗੱਸਤ ਨੂੰ ਲਏ ਗਏ ਸੀ। ਹੁਣ ਤਕ ਇਥੇ 15 ਜਣੇ ਕੋਰੋਨਾ ਦੀ ਮਾਰ ਹੇਠ ਹਨ। ਸਿਹਤ ਵਿਭਾਗ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ 'ਚ ਤਬਦੀਲ ਕੀਤਾ ਹੋਇਆ ਹੈ। ਸਿਵਲ ਸਰਜਨ ਨੇ ਦਸਿਆ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦਾ ਅੰਕੜਾ 687 ਹੋ ਗਿਆ ਹੈ, ਜਿਸ ਵਿਚੋਂ 390 ਮਰੀਜ਼ਾਂ ਨੂੰ ਛੁੱਟੀ ਮਿਲ ਚੁੱਕੀ ਹੈ, ਜਦੋਂਕਿ ਹੁਣ 291 ਮਾਮਲੇ ਸਰਗਰਮ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement