ਹਰਿਆਣਾ ਦੇ ਸਪੀਕਰ ਸਣੇ ਛੇ ਕਰਮਚਾਰੀ ਕੋਰੋਨਾ ਪਾਜ਼ੇਟਿਵ
Published : Aug 24, 2020, 11:49 pm IST
Updated : Aug 24, 2020, 11:49 pm IST
SHARE ARTICLE
image
image

ਹਰਿਆਣਾ ਦੇ ਸਪੀਕਰ ਸਣੇ ਛੇ ਕਰਮਚਾਰੀ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ, 24 ਅਗੱਸਤ (ਗੁਰਉਪਦੇਸ਼ ਭੁੱਲਰ/ਪੀ.ਪੀ. ਵਰਮਾ): ਪੰਜਾਬ-ਹਰਿਆਣਾ ਵਿਧਾਨ ਸਭਾ ਕੰਪਲੈਕਸ ਵਿਚ ਵੀ ਹੁਣ ਕੋਰੋਨਾ ਨੇ ਦਸਤਕ ਦੇ ਦਿਤੀ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਬਾਅਦ ਦੋਵਾਂ ਵਿਧਾਨ ਸਭਾਵਾਂ ਦੇ ਸੈਸ਼ਨ ਹੋਣ ਵਾਲੇ ਹਨ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਦੀ ਰੀਪੋਰਟ ਪਾਜ਼ੇਟਿਵ ਆਉਣ ਤੋਂ ਇਲਾਵਾ ਹਰਿਆਣਾ ਵਿਧਾਨ ਸਭਾ ਨਾਲ ਸਬੰਧਤ 6 ਕਰਮਚਾਰੀਆਂ ਦੀ ਰੀਪੋਰਟ ਵੀ ਕੋਰੋਨਾ ਪਾਜ਼ੇਟਿਵ ਆ ਗਈ ਹੈ। ਇਸ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਦੇ ਸੈਸ਼ਨ ਦੇ ਨਿਰਘਾਰਤ ਪ੍ਰੋਗਰਾਮ ਵਿਚ ਵੀ ਤਬਦੀਲੀ ਕਰ ਦਿਤੀ ਗਈ ਹੈ। ਇਹ ਸੈਸ਼ਨ ਜੋ ਪਹਿਲਾਂ 26 ਤੋਂ ਸ਼ੁਰੂ ਕਰ ਕੇ 3 ਦਿਨ ਚਲਾਉਣ ਦਾ ਪ੍ਰਸਤਾਵ ਸੀ, ਹੁਣ ਕੋਰੋਨਾ ਦੀ ਦਸਤਕ ਬਾਅਦ ਸਥਿਤੀ ਨੂੰ ਦੇਖਦਿਆਂ ਪੰਜਾਬ ਵਾਂਗ ਇਕ ਦਿਨ ਦਾ ਹੀ ਕਰ ਦਿਤਾ ਗਿਆ ਹੈ। ਹਰਿਆਣਾ ਵਿਧਾਨ ਸਭਾ ਦੇ 300 ਤੋਂ ਵੱਧ ਸਟਾਫ਼ ਮੈਂਬਰਾਂ ਦੇ ਕੋਰੋਨਾ ਟੈਸਟ ਕਰਵਾਏ ਗਏ ਸਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਸਮੇਤ 3 ਮੰਤਰੀ ਤੇ ਇਕ ਦਰਜਨ ਵਿਧਾਇਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਹਰਿਆਣਾ ਦੇ 3 ਵਿਧਾਇਕਾਂ ਦੀ ਰੀਪੋਰਟ ਵੀ ਪਾਜ਼ੇਟਿਵ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement