ਚੰਡੀਗੜ੍ਹ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ ’ਤੇ ਲੜੇਗੀ ਚੋਣ
Published : Aug 24, 2021, 12:49 am IST
Updated : Aug 24, 2021, 12:49 am IST
SHARE ARTICLE
image
image

ਚੰਡੀਗੜ੍ਹ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ ’ਤੇ ਲੜੇਗੀ ਚੋਣ

ਚੰਡੀਗੜ੍ਹ, 23 ਅਗੱਸਤ (ਨਰਿੰਦਰ ਸਿੰਘ ਝਾਮਪੁਰ): ਆਮ ਆਦਮੀ ਪਾਰਟੀ ਨੇ ਅੱਜ ਵੱਡਾ ਐਲਾਨ ਕਰਦਿਆਂ ਦਸੰਬਰ ਮਹੀਨੇ ਵਿਚ ਚੰਡੀਗੜ੍ਹ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਵਿਚ ਸਾਰੀਆਂ ਸੀਟਾਂ ’ਤੇ ਚੋਣ ਲੜਨ ਸਬੰਧੀ ਐਲਾਨ ਕਰ ਦਿਤਾ। ਆਮ ਆਦਮੀ ਪਾਰਟੀ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿਚ ਉਤਰੇਗੀ, ਇਥੇ ਪਾਰਟੀ ਇਕ ਵੱਡੇ ਧਿਰ ਵਜੋਂ ਉਭਰਨ ਪ੍ਰਤੀ ਆਸਵੰਦ ਹੈ। ਇਸ ਦਾ ਐਲਾਨ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਚੰਡੀਗੜ੍ਹ ਦੇ ਸੀਨੀਅਰ ਆਗੂ ਪ੍ਰੇਮ ਗਰਗ, ਚੰਦਰਮੁਖੀ ਸ਼ਰਮਾ ਅਤੇ ਪ੍ਰਦੀਪ ਛਾਬੜਾ ਨੇ ਕੀਤਾ।
ਚੰਡੀਗੜ੍ਹ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਨੇ ਇਸ ਸਬੰਧੀ ਐਲਾਨ ਕਰਦਿਆਂ ਦਸਿਆ ਕਿ ਮੌਜੂਦਾ ਭਾਰਤੀ ਜਨਤਾ ਪਾਰਟੀ ਦੇ ਰਾਜ ਦੌਰਾਨ ਚੰਡੀਗੜ੍ਹ ਵਿਚ ਹਰ ਵਿਭਾਗ ਵਿਚ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ ਜਿਸ ਨੂੰ ਖ਼ਤਮ ਕਰਨ ਲਈ ਆਮ ਆਦਮੀ ਪਾਰਟੀ ਪਿੰਡਾਂ ਵਿਚ ਉਤਰੇਗੀ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਚੰਡੀਗੜ੍ਹ ਵਿਚ ਅਪਣਾ ਸੰਗਠਨ ਖੜਾ ਕਰਨ ਲਈ ਯਤਨਸ਼ੀਲ ਸੀ ਅਤੇ ਹੁਣ ਸੰਗਠਨ ਲਗਭਗ ਪੂਰਾ ਹੋ ਚੁੱਕਿਆ ਹੈ ਜਿਸ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚਲ ਰਹੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕ ਹੁਣ ਸੱਤਾ ਪਰਿਵਰਤਨ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਚੰਡੀਗੜ੍ਹ ਦੇ ਲੋਕਾਂ ਕੋਲ ਇਕ ਵਿਕਲਪ ਹੈ ਅਤੇ ਉਹ ਇਸ ਵਾਰ ਇਮਾਨਦਾਰ ਲੋਕਾਂ ਨੂੰ ਸੱਤਾ ਵਿਚ ਲਿਆਉਣਗੇ।
ਇਸ ਮੌਕੇ ਬੋਲਦਿਆਂ ਪ੍ਰੇਮ ਗਰਗ, ਚੰਦਰਮੁਖੀ ਸ਼ਰਮਾ ਅਤੇ ਪਰਦੀਪ ਛਾਬੜਾ ਨੇ ਕਿਹਾ ਕਿ ਕਿਸੇ ਸਮੇਂ ਚੰਡੀਗੜ੍ਹ ਉੱਤਰ ਭਾਰਤ ਵਿਚ ਅਪਣਾ ਇਕ ਖ਼ਾਸ ਥਾਂ ਰਖਦਾ ਸੀ ਪ੍ਰੰਤੂ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਅਤੇ ਭਾਜਪਾ ਨੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿਤੀਆਂ ਹਨ ਜਿਸ ਕਾਰਨ ਸਾਫ਼ ਸਫ਼ਾਈ ਤੋਂ ਲੈ ਕੇ ਟੈਕਸ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਵਧ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੰਬੇ ਸਮੇਂ ਤਕ ਚੰਡੀਗੜ੍ਹ ਨਗਰ ਨਿਗਮ ’ਤੇ ਕਬਜ਼ਾ ਰੱਖਿਆ ਅਤੇ ਲੋਕ ਸਭਾ ਵਿਚ ਵੀ ਪਵਨ ਕੁਮਾਰ ਬਾਂਸਲ ਜਿੱਤਦੇ ਰਹੇ ਪ੍ਰੰਤੂ ਉਨ੍ਹਾਂ ਨੇ ਆਮ ਸ਼ਹਿਰੀਆਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿਤਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement