ਤ੍ਰਿਪਤ ਰਜਿੰਦਰ ਬਾਜਵਾ ਦਾ ਕੈਪਟਨ ’ਤੇ ਹਮਲਾ, ਕਿਹਾ- ‘ਅਕਾਲੀਆਂ ਨਾਲ ਮਿਲ ਕੇ ਖੇਡੀ ਜਾ ਰਹੀ ਗੇਮ’
Published : Aug 24, 2021, 5:37 pm IST
Updated : Aug 24, 2021, 5:37 pm IST
SHARE ARTICLE
Tript Rajinder Singh Bajwa
Tript Rajinder Singh Bajwa

ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ, ਅਸੀਂ ਹਾਈਕਮਾਨ ਕੋਲੋਂ ਸਮਾਂ ਮੰਗਿਆ ਹੈ, ਇਨ੍ਹਾਂ ਮੁੱਦਿਆਂ ਨੂੰ ਹਾਈਕਮਾਨ ਕੋਲ ਲਿਜਾਇਆ ਜਾਵੇਗਾ।

 

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਅੱਜ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tripat Rajinder Singh Bajwa) ਦੇ ਘਰ ਕਈ ਮੰਤਰੀਆਂ ਅਤੇ ਵਿਧਾਇਕਾਂ ਦੀ ਬੈਠਕ ਹੋਈ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਉੱਠੀ ਹੈ। ਮੀਟਿੰਗ ਤੋਂ ਬਾਅਦ ਆਗੂਆਂ ਨੇ ਕਿਹਾ ਕਿ ਕੈਪਟਨ ਨੂੰ ਲਾਂਭੇ ਕਰਨ ਦੀ ਮੰਗ ਰੱਖੀ ਜਾਵੇਗੀ, ਕਿਉਂਕਿ ਉਨ੍ਹਾਂ ਦੀ ਅਗਵਾਈ ਵਿਚ ਕੰਮ ਨਹੀਂ ਹੋ ਰਹੇ।

Captain Amarinder Singh Captain Amarinder Singh

ਮੀਟਿੰਗ ਤੋਂ ਬਾਅਦ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ (Captain Amarinder Singh) 'ਤੇ ਵਾਰ ਕਰਦਿਆਂ ਕਿਹਾ ਕਿ, “ਕੈਪਟਨ ਅਕਾਲੀ ਦਲ ਨਾਲ ਮਿਲੇ ਹੋਏ ਹਨ ਅਤੇ ਮਿਲ ਕੇ ਗੇਮ ਖੇਡ ਰਹੇ ਹਨ। ਸਾਢੇ ਚਾਰ ਸਾਲ 'ਚ ਜੋ ਮੁੱਖ ਮੰਤਰੀ ਘਰੋਂ ਬਾਹਰ ਨਹੀਂ ਨਿਕਲਿਆ ਉਹ ਸਾਡੇ ਲਈ ਅਤੇ ਕਾਂਗਰਸ ਲਈ ਬਦਕਿਸਮਤੀ ਹੈ। ਕੈਪਟਨ ਕਾਂਗਰਸ ਨੂੰ ਮਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।"

Tript Rajinder Singh BajwaTript Rajinder Singh Bajwa

ਉਨ੍ਹਾਂ ਕਿਹਾ ਕਿ, “ਕੈਪਟਨ ਦੀ ਸੋਚ ਗਲਤ ਹੋ ਗਈ ਹੈ ਅਤੇ ਉਹ ਅਕਾਲੀਆਂ ਨਾਲ ਮਿਲ ਕੇ ਕਾਂਗਰਸ ਨੂੰ ਖ਼ਤਮ ਕਰਨ ਦੀ ਸਾਜਿਸ਼ ਕਰ ਰਿਹਾ ਹੈ। ਬਾਜਵਾ ਨੇ ਇਹ ਵੀ ਕਿਹਾ ਕਿ, "ਹੁਣ ਹੋਰ ਇੰਤੇਜ਼ਾਰ ਨਹੀਂ ਹੋ ਸਕਦਾ, ਅਸੀਂ ਹਾਈਕਮਾਨ ਕੋਲੋਂ ਸਮਾਂ ਮੰਗਿਆ ਹੈ, ਇਨ੍ਹਾਂ ਮੁੱਦਿਆਂ ਨੂੰ ਹਾਈਕਮਾਨ ਕੋਲ ਲਿਜਾਇਆ ਜਾਵੇਗਾ। ਜੇਕਰ ਹਾਈਕਮਾਨ ਇੰਤੇਜ਼ਾਰ ਕਰੇਗੀ ਤਾਂ ਉਹ ਕਾਂਗਰਸ ਦੀ ਕਬਰ ਆਪ ਪੁੱਟੇਗੀ।"

Captain Amarinder Singh Captain Amarinder Singh

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਹਾਈਕਮਾਨ ਨੂੰ ਮਿਲਣ ਲਈ ਪੰਜ ਮੈਂਬਰ ਅੱਜ ਹੀ ਦਿੱਲੀ ਰਵਾਨਾ ਹੋ ਰਹੇ ਹਨ। ਇਸ ਮੀਟਿੰਗ ਵਿਚ ਕੈਪਟਨ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਕੀਤੇ ਗਏ ਹਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement