ਕਿਸਾਨ ਅੰਦੋਲਨ ’ਤੇ ਸਿਖਰਲੀ ਅਦਾਲਤ ਨੇ ਕਿਹਾ
Published : Aug 24, 2021, 12:40 am IST
Updated : Aug 24, 2021, 12:40 am IST
SHARE ARTICLE
image
image

ਕਿਸਾਨ ਅੰਦੋਲਨ ’ਤੇ ਸਿਖਰਲੀ ਅਦਾਲਤ ਨੇ ਕਿਹਾ

ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ, ਕੇਂਦਰ ਸਰਕਾਰ ਹੱਲ ਲੱਭੇ

ਨਵੀਂ ਦਿੱਲੀ, 23 ਅਗੱਸਤ : ਸਰਬ ਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਕਰੀਬ 9 ਮਹੀਨੇ ਤੋਂ ਵੱਧ ਸਮੇਂ ਤੋਂ ਜਾਰੀ ਕਿਸਾਨ ਅੰਦੋਲਨ ਕਾਰਨ ਆਵਾਜਾਈ ਲਈ ਬੰਦ ਕੀਤੀਆਂ ਗਈਆਂ ਸੜਕਾਂ ਦੀ ਸਮੱਸਿਆ ਦਾ ਹੱਲ ਕੱਢੇ। ਅਦਾਲਤ ਨੇ ਕੇਂਦਰ ਸਰਕਾਰ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਸਰਕਾਰ ਨੂੰ ਇਸ ਦਾ ਹੱਲ ਲੱਭਣ ਲਈ ਕਿਹਾ ਹੈ। 
ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਹਰੀਕੇਸ਼ ਰਾਏ ਦੀ ਬੈਂਚ ਨੇ ਨੋਇਡਾ ਵਾਸੀ ਮੋਨਿਕਾ ਅਗਰਵਾਲ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਕੇਂਦਰ ਨੂੰ ਇਹ ਯਕੀਨੀ ਕਰਨ ਦਾ ਹੁਕਮ ਦਿਤਾ ਕਿ ਦਿੱਲੀ ਤੋਂ ਨੋਇਡਾ ਦਰਮਿਆਨ ਸੜਕ ’ਤੇ ਕੋਈ ਪਰੇਸ਼ਾਨੀ ਨਾ ਹੋਵੇ।  ਜਸਟਿਸ ਕੌਲ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਦਰਸ਼ਨ ਦਾ ਅਧਿਕਾਰ ਹੈ ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ। ਇਸ ਦਾ ਹੱਲ ਕੇਂਦਰ ਸਰਕਾਰ ਅਤੇ ਸਬੰਧਤ ਸੂਬਿਆਂ ਦੇ ਹੱਥਾਂ ਵਿਚ ਹੈ। ਚਾਹੇ ਕਾਰਨ ਕੋਈ ਵੀ ਹੋਵੇ, ਸੜਕਾਂ ਨੂੰ ਬੰਦ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ਦਾ ਹੱਲ ਲੱਭ ਕੇ ਅਦਾਲਤ ਨੂੰ ਰਿਪੋਰਟ ਕਰੇ।
ਦੂਜੇ ਪਾਸੇ ਉੱਤਰ ਪ੍ਰਦੇਸ਼ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਸੜਕਾਂ ਖ਼ਾਲੀ ਕਰਨ ਲਈ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਬਾਈ ਸਰਕਾਰ ਕਿਸਾਨਾਂ ਨੂੰ ਇਹ ਸਮਝਾਉਣ ਦੀ ਵੀ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਦਾ ਸੜਕਾਂ ਰੋਕਣਾ ਸੁਪਰੀਮ ਕੋਰਟ ਦੇ ਹੁਕਮ ਦਾ ਉਲੰਘਣ ਹੈ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਸੜਕਾਂ ਨੂੰ ਖ਼ਾਲੀ ਰੱਖਣ ਦੇ ਅਦਾਲਤ ਦੇ ਵਾਰ-ਵਾਰ ਨਿਰਦੇਸ਼ਾਂ ਦੇ ਬਾਵਜੂਦ ਵੀ ਇਸ ਦਾ ਪਾਲਣ ਨਹੀਂ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 20 ਸਤੰਬਰ ਤੈਅ ਕੀਤੀ ਹੈ।            (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement