ਲਾਇਸੈਂਸੀ ਰਿਵਾਲਵਰ ਦੀ ਸਫਾਈ ਕਰਦਿਆਂ ਅਚਾਨਕ ਚੱਲੀ ਗੋਲੀ, ਵਿਅਕਤੀ ਦੀ ਮੌਤ
Published : Aug 24, 2023, 12:05 pm IST
Updated : Aug 24, 2023, 12:05 pm IST
SHARE ARTICLE
File Photo
File Photo

ਰਣਜੀਤ ਸਿੰਘ ਅਪਣੇ ਪਿਛੇ ਦੋ ਲੜਕੇ ਅਤੇ ਪਤਨੀ ਛੱਡ ਗਏ ਹਨ

 

ਦੇਵੀਗੜ੍ਹ: ਥਾਣਾ ਜੁਲਕਾਂ ਅਧੀਨ ਪਿੰਡ ਜੋਧਪੁਰ ਵਿਖੇ ਅਪਣਾ ਲਾਇਸੈਂਸੀ ਰਿਵਾਲਵਰ ਸਾਫ ਕਰਦੇ ਸਮੇਂ ਇਕ ਵਿਅਕਤੀ ਕੋਲੋਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਅਪਣੇ ਘਰ ਵਿਚ ਹੀ ਦੁਪਹਿਰ 12.30 ਵਜੇ ਅਪਣਾ ਲਾਇਸੈਂਸੀ ਰਿਵਾਲਵਰ ਸਾਫ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ।

ਇਹ ਵੀ ਪੜ੍ਹੋ: ਫਿਰੋਜ਼ਪੁਰ ਬਾਰਡਰ ਨੇੜੇ ਦੇਰ ਰਾਤ ਮਿਲਿਆ ਪਾਕਿਸਤਾਨੀ ਡਰੋਨ; 21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ

ਗੋਲੀ ਉਸ ਦੇ ਸਿਰ ਵਿਚ ਜਾ ਲੱਗੀ, ਜਿਸ ਨਾਲ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਰਣਜੀਤ ਸਿੰਘ ਅਪਣੇ ਪਿਛੇ ਦੋ ਲੜਕੇ ਅਤੇ ਪਤਨੀ ਛੱਡ ਗਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਜੁਲਕਾਂ ਦੇ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਅਪਣੀ ਟੀਮ ਨਾਲ ਪਿੰਡ ਜੋਧਪੁਰ ਪਹੁੰਚੇ। ਰਣਜੀਤ ਸਿੰਘ ਦੀ ਦੇਹ ਨੂੰ ਪੋਸਟ ਮਾਰਟਮ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜ ਦਿਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Tags: patiala

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement