ਬੀ.ਐੱਸ.ਐੱਫ. ਦੇ ਹੱਥ ਲੱਗੀ ਵੱਡੀ ਸਫ਼ਲਤਾ, ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ 
Published : Sep 24, 2020, 3:04 pm IST
Updated : Sep 24, 2020, 3:04 pm IST
SHARE ARTICLE
BSF seazes 4 Canisters filled 13 Kg Heroin from Ferozpur Sector
BSF seazes 4 Canisters filled 13 Kg Heroin from Ferozpur Sector

ਭਾਰਤ-ਪਾਕਿ ਬਾਰਡਰ 'ਤੇ ਕਰੀਬ 13 ਕਿਲੋ ਹੈਰੋਇਨ ਕੀਤੀ ਬਰਾਮਦ

ਫਿਰੋਜ਼ਪੁਰ - ਫਿਰੋਜ਼ਪੁਰ ਸੈਕਟਰ 'ਚ ਬੀ.ਐੱਸ.ਐੱਫ. ਨੇ ਭਾਰਤ-ਪਾਕਿ ਬਾਰਡਰ 'ਤੇ ਕਰੀਬ 13 ਕਿਲੋ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੀਬ 65 ਕਰੋੜ ਰੁਪਏ ਦੱਸੀ ਜਾ ਰਹੀ ਹੈ। ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਦੇ ਡੀ.ਆਈ.ਜੀ. ਕਮ ਪਬਲਿਕ ਰਿਲੇਸ਼ਨ ਅਫ਼ਸਰ ਨੇ ਦੱਸਿਆ ਕਿ ਬੀ.ਐੱਸ.ਐੱਫ ਦੀ 116 ਬਟਾਲੀਅਨ ਨੇ ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ 'ਤੇ ਚਾਰ ਕੰਟੇਨਰ ਫੜ੍ਹੇ ਹਨ,

BSFBSF

ਜਿਨ੍ਹਾਂ 'ਚੋਂ ਕਰੀਬ 13 ਕਿਲੋ ਹੈਰੋਇਨ ਹੈ। ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਸਰਹੱਦ 'ਚ ਭੇਜੀ ਗਈ ਸੀ ਅਤੇ ਬੀ.ਐੱਸ.ਐੱਫ ਨੇ ਹੈਰੋਇਨ ਦੀ ਇਹ ਖੇਪ ਫੜ੍ਹ ਕੇ ਪਾਕਿਸਤਾਨੀ ਅਤੇ ਭਾਰਤੀ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਨਾਰਕੋਟਿਕਸ ਸੈੱਲ ਦੇ ਕੁੱਝ ਅਧਿਕਾਰੀ ਵੀ ਪੁੱਜੇ ਹਨ। ਬੀ. ਐੱਸ. ਐੱਫ. ਅਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement