ਨਹਿਰ ’ਚ ਡਿੱਗੀ
Published : Sep 24, 2021, 12:29 am IST
Updated : Sep 24, 2021, 12:29 am IST
SHARE ARTICLE
image
image

ਨਹਿਰ ’ਚ ਡਿੱਗੀ

ਰਾਏਗੰਜ, 23 ਸਤੰਬਰ : ਪਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਜ਼ਿਲ੍ਹੇ ਵਿਚ ਇਕ ਬੱਸ ਦੇ ਨਹਿਰ ਵਿਚ ਡਿਗਣ ਨਾਲ 6 ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਨੇ ਵੀਰਵਾਰ ਨੂੰ ਦਸਿਆ ਕਿ ਇਹ ਘਟਨਾ ਬੁਧਵਾਰ ਰਾਤ ਕਰੀਬ 10 ਵਜੇ ਵਾਪਰੀ। ਪਛਮੀ ਬੰਗਾਲ ਅਤੇ ਝਾਰਖੰਡ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 20 ਮਜ਼ਦੂਰਾਂ ਨੂੰ ਲੈ ਕੇ ਬੱਸ ਉਤਰ ਪ੍ਰਦੇਸ਼ ਵਿਚ ਲਖਨਊ ਵਲ ਜਾ ਰਹੀ ਸੀ। 
ਪੁਲਿਸ ਮੁਤਾਬਕ ਰਾਏਗੰਜ ਪੁਲਿਸ ਥਾਣਾ ਇਲਾਕੇ ਵਿਚ ਰੂਪਾਹਾਰ ’ਚ ਰਾਸ਼ਟਰੀ ਹਾਈਵੇਅ-34 ’ਤੇ ਬੱਸ ਨਹਿਰ ’ਚ ਡਿੱਗ ਗਈ। ਘਟਨਾ ਵਿਚ ਦੋ ਲੋਕ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਰਾਏਗੰਜ ਮੈਡੀਕਲ ਕਾਲਜ ਐਂਡ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਨੇ ਦਸਿਆ ਕਿ ਉਹ ਗੋਤਾਖੋਰਾਂ ਦੀ ਮਦਦ ਨਾਲ ਨਹਿਰ ’ਚ ਭਾਲ ਕਰ ਰਹੀ ਹੈ ਕਿ ਅਜੇ ਵੀ ਕੋਈ ਲਾਪਤਾ ਹੈ। ਉਨ੍ਹਾਂ ਦਸਿਆ ਕਿ ਤਾਲਾਬੰਦੀ ਦੌਰਾਨ ਪ੍ਰਵਾਸੀ ਮਜ਼ਦੂਰ ਅਪਣੇ-ਅਪਣੇ ਘਰ ਪਰਤ ਆਏ ਸਨ। ਹੁਣ ਉਹ ਕੋਵਿਡ-19 ਰੋਕੂ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲੈਣ ਮਗਰੋਂ ਵਾਪਸ ਅਪਣੇ ਕੰਮਾਂ ਵਾਲੀਆਂ ਥਾਵਾਂ ’ਤੇ ਜਾ ਰਹੇ ਸਨ। ਝਾਰਖੰਡ ਤੋਂ ਕੁੱਝ ਮਜ਼ਦੂਰਾਂ ਨੂੰ ਲੈਣ ਮਗਰੋਂ ਬੱਸ ਪਛਮੀ ਬੰਗਾਲ ਵਿਚ ਰਹਿ ਰਹੇ ਮਜ਼ਦੂਰਾਂ ਨੂੰ ਲੈਣ ਆਈ, ਜਦੋਂ ਘਟਨਾ ਵਾਪਰੀ ਤਾਂ ਬੱਸ ਲਖਨਊ ਵਲ ਜਾ ਰਹੀ ਸੀ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement